ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ 2024:- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪ੍ਰੀਮੀਅਰ ਕੰਸਲਟੈਂਟਸ ਪ੍ਰਾਇ: ਲਿਮਿ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰੀਮੀਅਰ ਕੰਸਲਟੈਂਟਸ ਪ੍ਰਾਇ: ਲਿਮਿ: ਫਰਮ ਪਲਾਟ ਨੰਬਰ ਈ.328, ਦੂਜੀ ਮੰਜ਼ਿਲ ਫੇਜ਼-8 ਏ, ਸੈਕਟਰ-75,ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਜਗਦੀਪ ਸਿੰਘ ਸੰਧੂ ਪੁੱਤਰ ਨਿਹਾਲ ਸਿੰਘ ਅਤੇ ਨਵਨੀਤ ਢਿੱਲੋਂ ਪਤਨੀ ਜਗਦੀਪ ਸਿੰਘ ਸੰਧੂ ਦੋਵੇਂ ਵਾਸੀ ਮਕਾਨ ਨੰ: 282, ਤਸਕਨ ਰੈਜੀਡੈਂਸੀ, ਟੀ.ਡੀ.ਆਈ ਸਿਟੀ, ਸੈਕਟਰ-111, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 227/ਆਈ.ਸੀ, ਮਿਤੀ 31.10.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 30-10-2023 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ , ਦਫਤਰ ਬੰਦ ਹੋਣ ਕਰਕੇ, ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਪ੍ਰੀਮੀਅਰ ਕੰਸਲਟੈਂਟਸ ਪ੍ਰਾਇ: ਲਿਮਿ: ਨੂੰ ਜਾਰੀ ਲਾਇਸੰਸ ਨੰਬਰ 227/ਆਈ.ਸੀ. ਮਿਤੀ 31.20.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
You May Also Like
Two Accused Arrested with 74 Boxes of Ready-Made Firecrackers and Explosive Material for Illegally Possessing and Manufacturing Firecrackers Without Licence and Permit
Accused Arrested with 16 Grams of Heroin and Scooter Used in Crime
60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ 10,000 ਪੈਨਸ਼ਨ ਦੇਣ ਦੀ ਕੀਤੀ ਮੰਗ