ਮਮਦੋਟ 4 ਅਗਸਤ:- 7 ਅਗਸਤ ਦੀ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਅਤੇ ਪੰਜ ਅਗਸਤ ਤੇ ਛੇ ਅਗਸਤ ਨੂੰ ਜਿਲਾ ਪੱਧਰ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਛਮੀ ਬਾਈ ਜਿਲਾ ਪ੍ਰਧਾਨ ਪਰਮਜੀਤ ਕੌਰ ਜਿਲਾ ਸਕੱਤਰ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀ.ਏ. ਦੀਆਂ ਕਿਸ਼ਤਾਂ ਲੈਣ ਲਈ 7 ਅਗਸਤ ਨੂੰ ਚੰਡੀਗੜ੍ਹ ਵਿੱਖੇ ਵਿਸ਼ਾਲ ਸੂਬਾਈ ਰੈਲੀ ਰੱਖੀ ਗਈ ਹੈ।
ਸਾਰੇ ਮੁਲਾਜ਼ਮਾਂ ਨੂੰ ਇਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਗਾਂ ਮਾਣਭੱਤਾ ਵਰਕਰਾਂ ਲਈ ਘੱਟੋ-ਘੱਟ ਉਜਰਤਾਂ ਲਾਗੂ ਕਰਨਾ।ਕੱਚੇ ਮੁਲਾਜ਼ਮਾਂ ਨੂੰ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਨਾਲ ਪੱਕਾ ਕਰਨਾ। 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਸਕੇਲ ਲਾਗੂ ਕਰਨਾ। ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨਾ। 18% ਮਹਿੰਗਾਈ ਭੱਤੇ (DA) ਦੇ ਬਕਾਏ ਜਾਰੀ ਕਰਵਾਉਣਾ। ਪੇਂਡੂ, ਬਾਰਡਰ ਏਰੀਆ ਭੱਤੇ ਅਤੇ ਏ.ਸੀ.ਪੀ. ਸਕੀਮ ਬਹਾਲ ਕਰਨਾ।
ਪਰਖ ਕਾਲ (ਪ੍ਰੋਬੇਸ਼ਨ ਪੀਰੀਅਡ) ਦੌਰਾਨ ਪੂਰੀ ਤਨਖਾਹ ਦੇਣਾ। ਹੋਰਨਾਂ ਬਹੁਤ ਸਾਰੀਆਂ ਜਥੇਬੰਦੀਆਂ/ ਮੁਲਾਜਮਾਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ, ਉਲਟਾ ਉਹਨਾਂ ਨੂੰ ਕੁੱਟਿਆ ਜਾ ਰਿਹਾ ਹੈ, ਭਾਰੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 200 ਰੁਪਏ ਜਜੀਆ ਟੈਕਸ ਵਾਪਸ ਲੈਣ, ਦੀ ਮੰਗ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਯੂਨੀਅਨ ਦੇ ਆਗੂ ਅਤੇ ਸਾਥੀ ਵੱਡੇ ਪੱਧਰ ਤੇ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ l
ਸਾਂਝੀ ਤਾਲਮੇਲ ਕਮੇਟੀ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵੱਲੋਂ 7 ਅਗਸਤ ਦੀ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ
