ਬਲਾਚੌਰ, 18 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਉਣ ਵਾਲੀ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮੈਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਬਲਾਚੌਰ ਵਿਖੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰ ਸਾਥੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਆਗੂਆਂ ਨੇ ਸਾਰੇ ਪਾਰਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ ਨੂੰ ਕਾਮਯਾਬ ਬਣਾਉਣ।

ਇਸ ਮੌਕੇ ਐਡਵੋਕੇਟ ਸੰਜੀਵ ਚੌਧਰੀ ਚੇਚੀ, ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ; ਬਲਾਚੌਰ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨੋਵਾਲ ਅਤੇ ਆਪ ਦੇ ਸੀਨੀਅਰ ਨੌਜਵਾਨ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਆਗੂਆਂ ਨੇ ਕਿਹਾ ਕਿ ਏਕਤਾ, ਮਿਹਨਤ ਅਤੇ ਸਮਰਪਣ ਨਾਲ ਮਿਸ਼ਨ 2027 ਵੱਲ ਅੱਗੇ ਵਧਿਆ ਜਾਵੇਗਾ ਅਤੇ ਮੋਗਾ ਦੀ ਰੈਲੀ ਇਸ ਮਿਸ਼ਨ ਦੀ ਮਜ਼ਬੂਤ ਸ਼ੁਰੂਆਤ ਸਾਬਤ ਹੋਵੇਗੀ।