ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਮਾਹਿਲਪੁਰ ਦੀ ਪ੍ਰਿੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲੋਂ ਵਧਾਈ ਦਿੱਤੀ।

ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਦੀ ਸਫਲਤਾ ਦੀ ਕਾਮਨਾ ਕੀਤੀ। ਸਮੂਹ ਸਕੂਲ ਸਟਾਫ਼ ਨੇ ਵੀ ਇਸ ਮੌਕੇ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਚੁਣੇ ਗਏ ਹਨ।