ਫਰੀਦਕੋਟ, 16 ਅਗਸਤ:- ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਅਧੀਨ ਚੱਲ ਰਹੇ ਸਥਾਨਕ ਯੂਨੀਵਰਸਿਟੀ ਕਾਲਜ ਆਫ ਨਰਸਿੰਗ (ਯੂਕੋਨ) ਦੀ ਚਾਇਲਡ ਹੈਲਥ ਨਰਸਿੰਗ ਦੀ ਮੁਖੀ ਪ੍ਰੋ. ਵੰਦਨਾ ਢੋਸੀਵਾਲ ਨੂੰ ਵਧੀਆ ਵਿਭਾਗੀ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ। ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਇੱਥੇ ਆਯੋਜਿਤ ਸ਼ਾਨਦਾਰ ਸਮਾਰੋਹ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਆਈ.ਏ.ਐੱਸ. ਵੱਲੋਂ ਪ੍ਰੋ. ਵੰਦਨਾ ਢੋਸੀਵਾਲ ਨੂੰ ਸਨਮਾਨ ਪੱਤਰ ਭੇਂਟ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪ੍ਰੋ. ਵੰਦਨਾ ਢੋਸੀਵਾਲ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਦੀ ਨੂੰਹ ਹਨ।
ਪ੍ਰੋ. ਵੰਦਨਾ ਢੋਸੀਵਾਲ ਨੂੰ ਉਕਤ ਸਨਮਾਨ ਪੱਤਰ ਮਿਲਣ ’ਤੇ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਫਰੀਦਕੋਟ ਦੀ ਚੀਫ ਪੈਟਰਨ ਹੀਰਾਵਤੀ, ਜ਼ਿਲ੍ਹਾ ਚੇਅਰਮੈਨ ਡਾ. ਹਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਇੰਸਪੈਕਟਰ ਰਮੇਸ਼ ਬਾਰੋਲੀਆ, ਮੀਤ ਪ੍ਰਧਾਨ ਨਿਰਮਲ ਸਿੰਘ ਸੰਧੂ, ਜਨਰਲ ਸਕੱਤਰ ਪ੍ਰੋ. ਮਲਕੀਅਤ ਸਿੰਘ ਮੰਮਨ, ਮੁੱਖ ਸਲਾਹਕਾਰ ਸ੍ਰੀ ਕ੍ਰਿਸ਼ਨ ਆਰ.ਏ. ਅਤੇ ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਢੋਸੀਵਾਲ ਪਰਿਵਾਰ ਨੂੰ ਵਧਾਈ ਦਿੱਤੀ ਹੈ।
ਇਸੇ ਤਰ੍ਹਾਂ ਪੰਜਾਬ ਵਿੱਤ ਵਿਭਾਗ ਵਿਚੋਂ ਸੇਵਾ ਮੁਕਤ ਜੁਆਇੰਟ ਕੰਟਰੋਲਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਐੱਸ.ਵੀ.ਸੀ. ਸ੍ਰੀ ਓ.ਪੀ. ਚੌਧਰੀ, ਸਥਾਨਕ ਚਿੰਤਕ ਅਤੇ ਸਾਹਿਤਕਾਰ ਪ੍ਰਿੰ. ਕ੍ਰਿਸ਼ਨ ਲਾਲ ਸਮੇਤ ਜ਼ਿਲ੍ਹਾ ਸਪੋਰਟਸ ਵਿੰਗ ਦੇ ਚੇਅਰਮੈਨ ਰਜਿੰਦਰ ਦਾਸ ਰਿੰਕੂ ਨੇ ਵੀ ਢੋਸੀਵਾਲ ਪਰਿਵਾਰ ਨੂੰ ਵਧਾਈ ਦਿੱਤੀ ਹੈ।
ਅੱਜ ਇੱਥੇ ਉਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ ਗਰੇਵਾਲ ਨੇ ਦੱਸਿਆ ਕਿ ਢੋਸੀਵਾਲ ਪਰਿਵਾਰ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਦੇ ਨਾਲ-ਨਾਲ ਆਪਣੀਆਂ ਵਿਭਾਗੀ ਜ਼ਿੰਮੇਵਾਰੀਆਂ ਵੀ ਪੂਰੀ ਨੇਕ ਨੀਤੀ ਅਤੇ ਇਮਾਨਦਾਰੀ ਨਾਲ ਨਿਭਾ ਰਿਹਾ ਹੈ। ਇਨ੍ਹਾਂ ਵਧੀਆ ਵਿਭਾਗੀ ਸੇਵਾਵਾਂ ਦੇ ਸਿੱਟੇ ਵਜੋਂ ਹੀ ਪ੍ਰੋ. ਵੰਦਨਾ ਢੋਸੀਵਾਲ ਨੂੰ ਇਹ ਮਾਣ-ਮੱਤਾ ਸਨਮਾਨ ਦਿੱਤਾ ਗਿਆ ਹੈ।
ਸ੍ਰੀ ਭੋਲਾ ਨੇ ਅੱਗੇ ਇਹ ਵੀ ਦੱਸਿਆ ਕਿ ਜਲਦੀ ਹੀ ਉਨ੍ਹਾਂ ਦੀ ਸੰਸਥਾ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਬੁਲਾ ਕੇ ਪ੍ਰੋ. ਵੰਦਨਾ ਢੋਸੀਵਾਲ ਨੂੰ ਵਧਾਈ ਦਿੱਤੀ ਜਾਵੇਗੀ ਅਤੇ ਸਨਮਾਨਿਤ ਕੀਤਾ ਜਾਵੇਗਾ।
