ਪਟਿਆਲਾ, 2 ਨਵੰਬਰ -ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰੀਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਦਸੰਬਰ 2023 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ 'ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।
ਟਰੈਕਟਰਾਂ/ਮੋਟਰਸਾਈਕਲ 'ਤੇ ਖਤਰਨਾਕ ਸਟੰਟ ਕਰਨ 'ਤੇ ਪਾਬੰਦੀ ਦੇ ਹੁਕਮ
