ਗੜ੍ਹਸ਼ੰਕਰ/19 ਨਵੰਬਰ:- ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਵੱਧ ਹੈ। ਇਨ੍ਹਾਂ  ਵਿਚਾਰਾ ਦਾ ਪ੍ਰਗਟਾਵਾਂ ਕਰਦਿਆਂ ਹਲਕਾ ਗੜ੍ਹਸ਼ੰਕਰ ਤੋਂ ਮਾਰਕੀਟ ਕਮੇਟੀ ਦੇ ਚੇਰਮੈਂਨ ਬਲਦੀਪ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਰਕਾਰ ਦਾ ਪਹਿਲਾ ਫਰਜ਼ ਹੈ। 
ਪੰਜਾਬ ਸਰਕਾਰ ਨੇ ਹੜ੍ਹ ਪੀੜਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਹੈ। ਹੜ ਪੀੜਤ ਲੋਕਾਂ ਨੂੰ ਫਸਲਾਂ, ਪਸ਼ੂਆਂ ਅਤੇ ਢਹਿ ਚੁੱਕੇ ਘਰਾਂ ਦੇ ਮੁੜ ਵਸੇਬੇ ਲਈ ਬਣਦਾ ਯੋਗ ਮੁਆਵਜ਼ਾ ਦਿੱਤਾ ਗਿਆ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦਸਦੇ ਹੋਏ ਉਹਨਾਂ ਕਿਹਾ ਕਿ ਸਰਕਾਰ ਵਲੋਂ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਭੇਦਭਾਵ ਦੇ ਮੈਰਿਟ ਦੇ ਆਧਾਰ ਤੇ  ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਗਰੀਬ ਲੋਕਾਂ ਦੀਆਂ ਭਲਾਈ ਸਕੀਮਾਂ ਵਾਸਤੇ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। 
ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ, ਕਿ ਪੰਜਾਬ ਪੁਲਿਸ ਵਿਚ ਨਵੀਂ ਹੋਰ ਭਰਤੀ, ਅਰੋਤਾਂ ਨੂੰ ਫਰੀ ਬੱਸ ਸਰਵਿਸ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤਸਕਰਾਂ ਨੂੰ ਜੇਲ ਵਿਚ ਡੱਕਿਆ ਗਿਆ ਹੈ। ਉਥੇ ਹੀ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹਨਾਂ ਦਾ ਪੰਜਾਬ ਸਰਕਾਰ ਦੀ ਤਰਫੋਂ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।