ਫ਼ਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਦਿੱਤੀ ਜਾਣ ਵਾਲੀ ਆਸ਼ੀਰਵਾਦ ਸਕੀਮ ਅਧੀਨ 51,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਜ਼ਿਲੇ ਦੇ ਲਾਭਪਾਤਰੀਆਂ ਲਈ ਕਾਫੀ ਲਾਭਦਾਇਕ ਸਿੱਧ ਹੋ ਰਹੀ ਹੈ ਅਤੇ ਹੁਣ ਤੱਕ ਆਸ਼ੀਰਵਾਦ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲੇ ਦੇ 2968 ਲਾਭਪਾਤਰੀਆਂ ਨੂੰ 15 ਕਰੋੜ 13 ਲੱਖ 68 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ 1989 ਲਾਭਪਾਤਰੀਆਂ ਨੂੰ 10 ਕਰੋੜ 14 ਲੱਖ 39 ਹਜ਼ਾਰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ 979 ਲਾਭਪਾਤਰੀਆਂ ਨੂੰ 4 ਕਰੋੜ 99 ਲੱਖ 29 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਡੀ. ਸੀ. ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਬਰਾਦਰੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ''ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਤੇ ਤਲਾਕਸ਼ੁਦਾ ਔਰਤਾਂ ਨੂੰ, ਉਨ੍ਹਾਂ ਦੇ ਮੁੜ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਡੀ. ਬੀ. ਟੀ. ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਫਰਵਰੀ 2025 ਤੱਕ ਅਦਾਇਗੀ ਕੀਤੀ ਜਾ ਚੁੱਕੀ ਹੈ ਤੇ ਵਿਭਾਗ ਕੋਲ ਬਕਾਇਆ ਕੇਸਾਂ ’ਚ ਅਗਲੇਰੀ ਕਾਰਵਾਈ ਪ੍ਰਗਤੀ ਅਧੀਨ ਹੈ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ