ਖਰੜ (ਦਵਿੰਦਰ ਕੌਰ):- ਅੱਜ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਬਲਜੀਤ ਕੌਰ ਨੇ ਮਹਿਲਾ ਕਾਂਗਰਸ ਦੀਆਂ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਿਲਾ ਕਾਂਗਰਸ ਦੀ ਸਰਗਰਮ ਭੂਮਿਕਾ ਅਤੇ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਅਤੇ ਭਵਿੱਖ ਦੀਆਂ ਚੋਣਾਂ ਲਈ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ।
