ਗੜ੍ਹਸ਼ੰਕਰ, 15ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ’ਸਿੱਖਿਆ ਕ੍ਰਾਂਤੀ’ ਤਹਿਤ 4 ਸਕੂਲਾਂ ਵਿਚ ਰੱਖੇ ਪ੍ਰੋਗਰਾਮਾਂ ਦੌਰਾਨ  ਲੱਖਾ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਹੈ।
          ਸਰਕਾਰੀ  ਐਲੀਮੈਂਟਰੀ ਸਕੂਲ ਭਰੋਵਾਲ, ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ  ਜੱਸੋਵਾਲ ,ਸਰਕਾਰੀ  ਮਿਡਲਅਤੇਐਲੀਮੈਟਰੀਸਕੂਲ ਦਦਿਆਲ ਤੇ ਸਰਕਾਰੀ ਸੀਨੀਅਰ ਸੈਕੰਡਰੀ।  ਸਕੂਲ ਪੱਖੋਵਾਲ ਬੀਹੜਾਵਿਖੇ    ਲੱਖਾ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਵੇਰਵਾ ਦਿੰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਸਕੂਲ ਵਿਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। 
ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿਚ ਵੱਡਾ ਸੁਧਾਰ ਆਇਆ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬਣਦੀ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਸੂਬਿਆਂ ਲਈ ਵੀ ਮਿਸਾਲ ਬਣੇਗਾ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਬਜਟ ਵਿਚ 12 ਫੀਸਦੀ ਵਾਧੇ ਬਾਰੇ ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 4098 ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ ਲਗਵਾ ਦਿੱਤੇ ਹਨ ਜਿਸ ਨਾਲ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬਿਜਲੀ ਲਾਗਤਾਂ ਘੱਟਣਗੀਆਂ। ਉਨ੍ਹਾਂ ਕਿਹਾ ਕਿ ਇਹ ਯੋਜਨਾ ਹੋਰਨਾਂ ਸਕੂਲਾਂ ਵਿਚ ਵੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਸਕੀਮ ਤਹਿਤ 466 ਕਰੋੜ ਰੁਪਏ, ਮੁਫ਼ਤ ਕਿਤਾਬਾਂ ਲਈ 75 ਕਰੋੜ ਰੁਪਏ ਅਤੇ ਮੁਫਤ ਵਰਦੀਆ ਲਈ 35 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਚ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ।
    ਇਸ ਮੋਕੇ ਤੇ।  ਚਰਨਜੀਤ ਸਿੰਘ ਚੰਨੀ ਓ ਐਸ ਡੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ,ਪਿੰਡ ਹੇਲਰਾ,   ਜੱਸੋਵਾਲ, ਦਦਿਆਲ ਅਤੇ ਪਿੰਡ ਪੱਖੋਵਾਲ ਬੀਹੜਾ।  ਦੇ ਸਰਪੰਚ ਗੋਲਡੀ ਸਿੰਘ, ਜਗਦੀਸ਼ ਕੌਰ ਪਿ੍ਰੰਸੀਪਲ, ਸੀਮਾ ਰਾਣੀ ਪਿ੍ਰੰਸੀਪਲ, ਕਿਰਪਾਲ ਸਿੰਘ ਪਿ੍ਰੰਸੀਪਲ, ਗੁਰਦੇਵਸਿੰਘਢਿੱਲ।ਬੀਐਨੳ  ਪ੍ਰਾਈਮਰੀ ਹੈਡਮਾਸਟਰ ਸੰਦੀਪ ਬਡੇਸਰੋਂ।  ਰਾਜਕੁਮਾਰ ਤੇ ਪਵਨਗੋਇਲ।   ਸਿੱਖਿਆ ਸੁਧਾਰ ਕਮੇਟੀ ਵਲੋ ਹਰੀ ਕ੍ਰਿਸ਼ਨ ਪ੍ਰਿੰਸੀਪਲ, ਸੋਹਣਲਾਲਲੈਕਚਰਾਰ, ਗੁਰਮੇਲਸਿੰਘ, ਚਰਨਦਾਸ, ਸਰਵਣਸਿੰਘ। ਧਰਮਪਾਲ, ਤੋਂ ਇਲਾਵਾ ਸਕੂਲ ਸਟਾਫ਼, ਵਿਦਿਆਰਥੀ, ਮਾਪੇ ਅਤੇ ਇਲਾਕੇ  ਦੀਆ ਉਘੀਆ ਸ਼ਖਸ਼ੀਅਤਾ ਹਾਜ਼ਰ ਸਨ।