ਹੁਸ਼ਿਆਰਪੁਰ, 24 ਜੂਨ :- ਪ੍ਰਣਵ ਕ੍ਰਿਪਾਲ ਦੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਣੇ ਜਾਣ 'ਤੇ ਅੱਜ ਗੜ੍ਹਸ਼ੰਕਰ ਵਿਖੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਉੱਘੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ Rahul Gandhi ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਯੂਥ ਕਾਂਗਰਸ ਵਿੱਚ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ, ਜਿਸ ਕਾਰਨ ਅੱਜ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਜਨਰਲ ਸਕੱਤਰ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਆਪਣੀ ਯੋਗਤਾ ਸਾਬਤ ਕਰਨ ਲਈ ਮੌਕੇ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੀਟ ਪੇਪਰ ਲੀਕ ਵਰਗੇ ਮੁੱਦਿਆਂ 'ਤੇ ਦੇਸ਼ ਭਰ ਦੇ ਨੌਜਵਾਨਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੀ ਲੜਾਈ ਲੜ ਰਹੇ ਹਨ। ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਯੂਥ ਕਾਂਗਰਸ ਰਾਹੁਲ ਗਾਂਧੀ ਦੀ ਸੋਚ ਅਤੇ ਵਿਚਾਰਧਾਰਾ 'ਤੇ ਡਟ ਕੇ ਪਹਿਰਾ ਦੇਵੇਗੀ ਅਤੇ ਨੌਜਵਾਨਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰੇਗੀ।
ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਹਰਵੇਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ, ਲੇਖ ਰਾਜ ਨਗਰ ਕੌਂਸਲਰ, ਵਿਨੋਦ ਸੈਣੀ ਨਗਰ ਕੌਂਸਲਰ, ਬਲਦੇਵ ਰਾਜ ਖੇਪੜ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਗੜ੍ਹਸ਼ੰਕਰ, ਜ਼ੈਲਦਾਰ ਦਵਿੰਦਰ ਸਿੰਘ ਡਾਇਰੈਕਟਰ ਲੈਂਡ ਮਾਰਟਗੇਜ ਬੈਂਕ ਮਾਹਿਲਪੁਰ, ਚੌਧਰੀ ਬਲਵਿੰਦਰ ਸਿੰਘ ਬਿੱਟੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਹੁਸ਼ਿਆਰਪੁਰ, ਜਗਤਾਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਗੜ੍ਹਸ਼ੰਕਰ, ਰਾਜ ਕੁਮਾਰ ਪ੍ਰਧਾਨ ਬਲਾਕ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਮਾਹਿਲਪੁਰ, ਬਲਦੇਵ ਸਿੰਘ ਸਰਪੰਚ, ਰੋਜ਼ੀ ਰਾਣਾ ਸਾਬਕਾ ਸਰਪੰਚ, ਧਰਮਪਾਲ ਸਾਬਕਾ ਸਰਪੰਚ, ਅਜੀਤ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਲੰਬੜਦਾਰ, ਹਰਭਜਨ ਸਿੰਘ ਲੰਬੜਦਾਰ, ਰਜਿੰਦਰ ਸੋਨੀ ਚੇਅਰਮੈਨ ਲੈਂਡ ਮਾਰਟਗੇਜ ਬੈਂਕ ਗੜ੍ਹਸ਼ੰਕਰ, ਸੋਡੀ ਰਾਮ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ, ਹਰਮੇਸ਼ਵਰ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ, ਸੁਰਿੰਦਰ ਰਾਣਾ, ਰਵੀ ਮਹਿਤਾ, ਗੁਰਦੀਪ ਨਮੋਲੀਆਂ, ਲੰਬੜਦਾਰ ਨਮੋਲੀਆਂ ਅਤੇ ਹੋਰ ਹਾਜ਼ਰ ਸਨ।
ਇਸ ਦੌਰਾਨ ਰੋਹਿਤ ਪੋਸੀ ਨੂੰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਯੂਥ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਬਲਾਕ ਯੂਥ ਕਾਂਗਰਸ ਗੜ੍ਹਸ਼ੰਕਰ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਸਨਾਵਰ ਘਈ ਨੂੰ ਬਲਾਕ ਯੂਥ ਕਾਂਗਰਸ ਮਾਹਿਲਪੁਰ ਦਾ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ 'ਤੇ ਵੀ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।