ਚੰਡੀਗੜ੍ਹ, 28 ਅਕਤੂਬਰ:- ਹਰਿਆਣਾ ਸਰਕਾਰ ਨੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਿਸ਼ੇਸ਼ ਸਕੱਤਰ, ਆਈਏਐੱਸ ਅਧਿਕਾਰੀ ਸ੍ਰੀ ਰਾਹੁਲ ਹੁੱਡਾ ਦੀਆਂ ਸੇਵਾਵਾਂ ਕੇਂਦਰ ਸਰਕਾਰ ਨੂੰ ਸੌਂਪ ਦਿੱਤੀਆਂ ਹਨ। ਉਨ੍ਹਾਂ ਨੂੰ ਦਿੱਲੀ ਸਥਿਤ ਨਾਗਰਿਕ ਹਵਾਬਾਜ਼ੀ ਮੰਤਰਾਲੇ ਵਿੱਚ ਉਪ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
