ਚੰਡੀਗੜ੍ਹ (ਹਰਮਿੰਦਰ ਨਾਗਪਾਲ):- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਅਤੇ ਪੰਜਾਬ ਸਰਕਾਰ ਦੀ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਅਨੂ ਚਤਰਥ ਦੇ ਪੁੱਤਰ ਰਤਿਕ ਚਤਰਥ ਕਪੂਰ ਨੂੰ ਆਮ ਆਦਮੀ ਪਾਰਟੀ (ਆਪ), ਚੰਡੀਗੜ੍ਹ ਦੇ ਬੁੱਧੀਜੀਵੀ ਸੈੱਲ (ਇੰਟਲੈਕਚੁਅਲ ਸੈੱਲ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਰਤਿਕ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਤੋਂ ਬੀ.ਏ. ਐਲਐਲ.ਬੀ. (ਆਨਰਜ਼) ਵਿੱਚ 81.86 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਅਤੇ ਵਿਸ਼ੇਸ਼ ਯੋਗਤਾ ਨਾਲ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਸੀ।
ਉਹ ਸੀਨੀਅਰ ਵਕੀਲ, ਚੰਡੀਗੜ੍ਹ ਦੀ ਸਾਬਕਾ ਮੇਅਰ ਅਤੇ ਪੰਜਾਬ ਸਰਕਾਰ ਦੀ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਅਨੂ ਚਤਰਥ ਦੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਤੇ ਬਟਾਲਾ ਦੇ ਸਾਬਕਾ ਵਿਧਾਇਕ, ਮਰਹੂਮ ਸੀਨੀਅਰ ਵਕੀਲ ਗੋਪਾਲ ਕ੍ਰਿਸ਼ਨ ਚਤਰਥ ਦੇ ਦੋਹਤੇ ਹਨ।
