ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਸਤੰਬਰ:- ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਨੌਵੀਂ ਜਮਾਤ ਸਾਲ 2027-2028 ਵਾਸਤੇ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਵੋਦਿਆ ਵਿਦਿਆਲਿਆ ਸਮਿੰਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਦੀ ਆਖਰੀ ਮਿਤੀ 30.09.2026 ਤੱਕ ਹੈ।
ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ, ਵਿਚ ਅਗਲੇ ਵਿੱਦਿਅਕ ਸਾਲ 2027-2028 ਦੀ ਨੌਵੀਂ ਜਮਾਤ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
 ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਸ੍ਰੀਮਤੀ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਅੱਠਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.05.2012 ਤੋਂ 31.07.2014 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ. ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। 
ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ  https://cbseitms.nic.in/2026/nvsix_9  ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 30.09.2026 ਹੈ।  ਇਸ ਟੈਸਟ ਦੀ ਮਿਤੀ 10.04.2027 ਨੂੰ ਹੋ ਜਾਣ ਰਹੀ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।