ਨਵਾਂਸ਼ਹਿਰ:- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸਮੀਖਿਆ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਚੇਅਰਮੈਨ ਜ਼ਿਲ੍ਹਾ ਨਗਰ ਸੁਧਰ ਟਰੱਸਟ ਸਤਨਾਮ ਸਿੰਘ ਜਲਵਾਹਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜੁਰਗਾਂ ਨੂੰ ਤੀਰਥ ਯਾਤਰਾਂ ‘ਤੇ ਲਿਜਾਉਣ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ। ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਨਗਰ ਸੁਧਰ ਟਰੱਸਟ ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਜਿਸ ਸਬੰਧੀ ਉਨ੍ਹਾਂ ਜ਼ਿਲ੍ਹਾ ਕੋਆਡੀਨੇਟਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਤੋਂ ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਵਿੱਚ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋ ਚੁੱਕੀ ਹੈ ਅਤੇ 10 ਫਰਵਰੀ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੀ ਸਹੂਲਤ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਯਾਤਰਾ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਖਾਣਾ, ਮੈਡੀਕਲ ਸਹੂਲਤ, ਰਹਿਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ 10 ਫਰਵਰੀ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਅੰਮ੍ਰਿਤਸਰ ਵਿਖੇ ਰਵਾਨਾ ਹੋਵੇਗੀ ਜਿਥੇ ਸ਼ਰਧਾਲੂਆਂ ਨੂੰ ਸ਼੍ਰੀ ਦਰਬਾਰ ਸਾਹਿਬ, ਰਾਮ ਤੀਰਥ ਮੰਦਿਰ, ਬਾਘਾ ਬਾਰਡਰ, ਜਲ੍ਹਿਆਵਾਲਾ ਬਾਗ ਆਦਿ ਥਾਂਵਾਂ ਦੀ ਯਾਤਰਾ ਕਰਵਾਈ ਜਾਵੇਗੀ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਰਜਿਸਟ੍ਰੇਸ਼ਨ ਸ਼ੁਰੂ ਡਿਪਟੀ ਕਮਿਸ਼ਨਰ
