ਹੁਸ਼ਿਆਰਪੁਰ:- ਆਦਿ ਧਰਮ ਸੰਤ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ. ਮੀਤ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਸਤਿਕਾਰਯੋਗ ਮਾਤਾ ਊਧਮ ਕੌਰ ਜੀ ਜੋ ਕਿ ਪਿਛਲੇ ਦਿਨੀਂ ਆਪਣੀ ਸੁਆਸਾਂ ਦੀ ਪੂੰਜੀ ਸਮਾਪਤ ਕਰਕੇ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਵਿਰਾਜੇ ਸਨ, ਓਨਾਂ  ਦਾ ਅੰਤਿਮ ਸੰਸਕਾਰ ਪਿੰਡ ਤੇਹਿੰਗ (ਫਿਲੌਰ) ਵਿਖੇ ਧਾਰਮਿਕ ਮਰਿਯਾਦਾ ਅਨੁਸਾਰ ਕੀਤਾ ਗਿਆ। 
ਇਸ ਮੌਕੇ ਸੰਤਾਂ, ਮਹਾਂਪੁਰਸ਼ਾਂ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਪੰਜਾਬ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਵਲੋਂ ਮਾਤਾ ਊਧਮ ਕੌਰ ਜੀ ਦੇ ਚਰਨਾਂ ਵਿੱਚ ਫੁੱਲ ਮਲਾਵਾਂ ਭੇਟ ਕਰਕੇ ਹੰਝੂਆਂ ਭਰੀ ਭਾਵਭਿੰਨੀ ਅੰਤਿਮ ਵਿਦਾਈ ਦਿੱਤੀ। 
             ਇਸ ਮੌਕੇ ਸੰਤ ਸਰਵਣ ਦਾਸ ਜੀ ਨੇ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਬਾਦ ਕੀਤਾ। ਇਸ ਮੌਕੇ ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਮੇਜਰ ਦਾਸ ਹਲੂਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।