ਹੁਸ਼ਿਆਰਪੁਰ, 03 ਅਕਤੂਬਰ (ਦਲਜੀਤ ਅਜਨੋਹਾ):- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸਵਰਨਕਾਰ ਭਲਾਈ ਬੋਰਡ ਦੇ ਚੇਅਰਮੈਨ ਤੇ ਸਾਬਕਾ ਕੌਂਸਲਰ ਸੁਦਰਸ਼ਨ ਧੀਰ ਨੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਸ੍ਰੀ ਧੀਰ ਨੇ ਕਿਹਾ ਕਿ ਵਿਧਾਇਕ ਜਿੰਪਾ ਜਿੱਥੇ ਸਮੇਂ-ਸਮੇਂ ’ਤੇ ਦੁਕਾਨਦਾਰਾਂ ਅਤੇ ਵਪਾਰੀ ਭਰਾਵਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਦੇ ਰਹਿੰਦੇ ਹਨ, ਉੱਥੇ ਚੰਡੀਗੜ੍ਹ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਖੁਸ਼ੀ ਦੀ ਗੱਲ ਹੈ ਕਿ ਸਾਨੂੰ ਇੰਨਾ ਮਿਹਨਤੀ ਵਿਧਾਇਕ ਮਿਲਿਆ ਹੈ। ਇਸ ਦੌਰਾਨ ਦੁਕਾਨਦਾਰਾਂ ਨੇ ਵਿਧਾਇਕ ਜਿੰਪਾ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਉਨ੍ਹਾਂ ਦਾ ਹਮੇਸ਼ਾ ਯਤਨ ਰਹਿੰਦਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਇਸ ਮੌਕੇ ਪਿੰਡ ਨੰਗਲ ਸ਼ਹੀਦਾਂ ਦੀ ਸਰਪੰਚ ਸਰਵਜੀਤ ਕੌਰ, ਸਰਪੰਚ ਪ੍ਰੀਤਪਾਲ ਸਿੰਘ, ਪੰਚ ਪ੍ਰਿੰਸ, ਵਿਸ਼ਾਲ ਸ਼ਰਮਾ, ਨਿੱਪੀ ਚੱਢਾ, ਬੱਬਲਾ ਧੀਰ, ਰਾਜਿੰਦਰ ਕੁਮਾਰ, ਅਰਵਿੰਦ ਵਾਸੂਦੇਵ, ਗੋਵਿੰਦ ਚੱਢਾ, ਰਿੰਕਾ ਚੱਢਾ, ਰਾਮ ਸਰੂਪ, ਪਪਲ ਧੀਰ, ਲਾਟ ਸਾਹਿਬ ਆਦਿ ਮੌਜੂਦ ਸਨ।