ਲਾਲੜੂ, 10 ਸਤੰਬਰ:- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਤੋਂ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੰਗਤਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਵੱਖ-ਵੱਖ ਵਰਗਾਂ ਦੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਥੁਰਾ-ਵ੍ਰਿੰਦਾਵਨ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਵਿਧਾਇਕ ਰੰਧਾਵਾ ਨੇ ਸਮੂਹ ਸ਼ਰਧਾਲੂਆਂ ਦੀ ਯਾਤਰਾ ਸੁਖਦ, ਸੁਰੱਖਿਅਤ ਅਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਸ. ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਕੌਂਸਲਰ ਸਾਹਿਬਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।