ਨਵਾਂਸ਼ਹਿਰ, - ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ ਫੱਕ ਵਾਲੀਆਂ ਟਰਾਲੀਆਂ/ਟਰੈਕ, ਕਮਰਸ਼ੀਅਲ ਤੌਰ ਤੇ ਜਾਣ ਵਾਲਾ ਸਮਾਨ ਆਦਿ) ਨੂੰ ਲੰਘਣ/ਦਾਖਲ ਹੋਣ ਤੋਂ ਪਾਬੰਧੀ ਲਗਾ ਦਿੱਤੀ ਹੈ। ਇਹ ਹੁਕਮ 7 ਜੁਲਾਈ 2024 ਤੱਕ ਲਾਗੂ ਰਹੇਗਾ।
ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ਤੇ ਪਾਬੰਧੀ
