ਮਮਦੋਟ, 26 ਅਕਤੂਬਰ (ਗੁਰਮੇਜ ਸਿੰਘ):- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੇਂਡੂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਈਆ ਦੀ ਅਗਵਾਈ ਹੇਠ ਬਲਾਕ ਮਮਦੋਟ ਦੇ ਪਿੰਡ ਰੁਹੇਲਾ ਹਾਜੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਮਨਰੇਗਾ ਯੋਜਨਾ ਤਹਿਤ ਪਿੰਡ ਦੀਆਂ ਗਲੀਆਂ ਅਤੇ ਢਾਣੀਆਂ ਨੂੰ ਜਾਂਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਪਿੰਡ ਦੀ ਸਰਪੰਚ ਪ੍ਰਵੀਨ ਬਾਲਾ ਦੇ ਪਤੀ ਬਲਵਿੰਦਰ ਸਿੰਘ (ਲੱਡੂ) ਨੇ ਦੱਸਿਆ ਕਿ ਹਲਕਾ ਵਿਧਾਇਕ ਦੇ ਸਹਿਯੋਗ ਸਦਕਾ ਪਿੰਡ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਉਲੀਕੇ ਗਏ ਹਨ। ਪਹਿਲੇ ਪੜਾਅ ਵਿੱਚ ਗਲੀਆਂ ਅਤੇ ਸੜਕਾਂ ’ਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵਿਕਾਸ ਕਾਰਜ ਪੂਰੇ ਜ਼ੋਰ-ਸ਼ੋਰ ਨਾਲ ਕਰਵਾਏ ਜਾ ਰਹੇ ਹਨ।
ਇਸ ਮੌਕੇ ਬਲਵਿੰਦਰ ਸਿੰਘ ਲੱਡੂ, ਬਲਾਕ ਸੰਮਤੀ ਮੈਂਬਰ ਹਰਮੇਲ ਸਿੰਘ, ਜਰਨੈਲ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
