ਪਟਿਆਲਾ, 4 ਮਾਰਚ- ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਲਈ ਪਾਇਪ ਲਾਈਨਾਂ ਪਾਉਣ ਲਈ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਪੁੱਟੀਆਂ ਗਈਆਂ ਸੜਕਾਂ ਦੀ ਬਾਕੀ ਰਹਿ ਗਈ ਉਸਾਰੀ ਲਈ ਪੰਜਾਬ ਸਰਕਾਰ ਨੇ 17.58 ਕਰੋੜ ਰੁਪਏ ਮੁਹਈਆ ਕਰਵਾਏ ਹਨ।ਇਹ ਫੰਡ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਨਗਰ ਨਿਗਮ ਨੂੰ ਅਲਾਟ ਹੋਏ ਹਨ। ਵਿਧਾਇਕ ਕੋਹਲੀ ਨੇ ਦੱਸਿਆ ਕਿ ਬਣਨ ਵਾਲੀਆਂ ਸੜਕਾਂ ਦੀ ਤਜਵੀਜ਼ ਬਣ ਚੁੱਕੀ ਅਤੇ ਅਪ੍ਰੈਲ ਮਹੀਨੇ ਵਿੱਚ ਟੁੱਟੀਆਂ ਸੜਕਾਂ ਕਰਕੇ ਲੋਕਾਂ ਨੂੰ ਹੋ ਰਹੀ ਅਸੁਵਿਧਾ ਖਤਮ ਹੋ ਜਾਵੇਗੀ।
ਸ਼ਹਿਰ ਵਿੱਚ ਪੁੱਟੀਆਂ ਗਈਆਂ ਸੜਕਾਂ ਦੀ ਮੁਰੰਮਤ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਨਗਰ ਨਿਗਮ, ਜਲ ਸਪਲਾਈ ਤੇ ਸੀਵਰੇਜ ਬੋਰਡ, ਲੋਕ ਨਿਰਮਾਣ ਵਿਭਾਗ ਸਮੇਤ ਐਲ ਐਂਡ ਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਨਹਿਰੀ ਪਾਣੀ ਦੀ 24 ਘੰਟੇ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 192 ਕਿਲੋਮੀਟਰ ਪਾਇਪਾਂ ਵਿਛਾਈਆਂ ਜਾ ਚੁੱਕੀਆਂ ਹਨ ਅਤੇ ਕਰੀਬ 100 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਕਿ ਨਹਿਰੀ ਪਾਣੀ ਦੀ ਸਪਲਾਈ ਦਾ ਪਹਿਲਾ ਪੜਾਅ ਜੁਲਾਈ 2025 'ਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਕੰਮ ਲਈ 136 ਕਿਲੋਮੀਟਰ ਸੜਕਾਂ ਪੁੱਟੀਆਂ ਗਈਆਂ ਸਨ, ਜਿਸ 'ਚੋਂ ਬਣਾਈਆਂ ਗਈਆਂ 83 ਕਿਲੋਮੀਟਰ ਸੜਕਾਂ ਵਿੱਚੋਂ 75 ਐੱਲ ਐਂਡ ਟੀ ਵੱਲੋਂ, 5 ਲੋਕ ਨਿਰਮਾਣ ਵਿਭਾਗ ਅਤੇ 3 ਕਿਲੋਮੀਟਰ ਨਗਰ ਨਿਗਮ ਨੇ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਲੈਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਉਨ੍ਹਾਂ ਨੇ ਖ਼ੁਦ ਮੁੱਖ ਮੰਤਰੀ ਤਕ ਪਹੁੰਚ ਕੀਤੀ ਸੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਤਜਵੀਜ਼ ਬਣ ਚੁੱਕੀ ਹੈ ਅਤੇ ਕੰਮ ਬਹੁਤ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਅਪ੍ਰੈਲ ਮਹੀਨੇ ਵਿੱਚ ਲੋਕਾਂ ਨੂੰ ਟੁੱਟੀਆਂ ਸੜਕਾਂ ਕਰਕੇ ਹੋ ਰਹੀ ਅਸੁਵਿਧਾ ਖਤਮ ਹੋ ਜਾਵੇਗੀ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ