ਨਵਾਂਸ਼ਹਿਰ:- ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਛੀਵਾੜਾ ਸਾਹਿਬ ਆਉਣ ਦੀ ਮਿੱਠੀ ਅਤੇ ਪਿਆਰੀ ਨੂੰ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਚਰਨ ਕੰਵਲ ਸਾਹਿਬ ਅਤੇ ਗੁਰਦੁਆਰਾ ਨਬੀ ਖਾਂ ਗਨੀ ਖਾਂ ਮਾਛੀਵਾੜਾ ਸਾਹਿਬ ਵਿਖੇ ਗੁਰੂ ਨਾਨਕ ਮਿਸ਼ਨ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਵੱਲੋਂ ਸੁਸਾਇਟੀ ਦੇ ਸਹਿਯੋਗ ਨਾਲ ਦੋ ਦਿਨ ਦੇ ਸਫਰ-ਏ-ਸਿਦਕ ਗੁਰਮਤਿ ਸਮਾਗਮ 23 ਅਤੇ 24 ਦਸੰਬਰ ਨੂੰ ਕਰਵਾਏ ਜਾ ਰਹੇ ਹਨ।
ਪਿਛਲੇ ਸਾਲਾਂ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਲ ਵੀ ਇਹ ਸੇਵਾ ਭਾਈ ਸਰਬਜੀਤ ਸਿੰਘ ਜੀ ਮੁੱਖ ਸਰਪ੍ਰਸਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨੂੰ ਸੌਂਪੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ 23 ਦਸੰਬਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸ਼ਾਮ 6 ਵਜੇ ਤੋਂ 10 ਵਜੇ ਤੱਕ ਦੀਵਾਨ ਸਜਾਏ ਜਾਣੇ ਹਨ ਜਦ ਕਿ 24 ਦਿਸੰਬਰ ਦੇ ਸਮਾਗਮ ਗੁ: ਗਨੀ ਖਾਂ ਨਬੀ ਖਾਂ ਮਾਛੀਵਾੜਾ ਸਾਹਿਬ ਵਿਖੇ ਹੋਣਗੇ।
ਇਨ੍ਹਾ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਅਮਨਦੀਪ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਨੂਰ (ਦੋਨੋਂ ਹਜੂਰੀ ਰਾਗੀ) ਦਰਬਾਰ ਸਾਹਿਬ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਭਾਈ ਬਿੰਦਰ ਸਿੰਘ ਦਮਦਮਾ ਸਾਹਿਬ ਵਾਲੇ ਹਾਜਰੀ ਲਗਵਾਉਣਗੇ ਜਦ ਕਿ ਭਾਈ ਸਰਬਜੀਤ ਸਿੰਘ ਦੋਨੋਂ ਦਿਨ ਹੀ ਗੁਰਮਤਿ ਵਿਚਾਰਾਂ ਅਤੇ ਗੁਰ ਇਤਿਹਾਸ ਦੀ ਸਾਂਝ ਪਾਉਣਗੇ। ਇਹਨਾਂ ਸੇਵਾਵਾਂ ਵਿੱਚ ਸੰਤ ਬਾਬਾ ਹਰਬੰਸ ਸਿੰਘ ਜੀ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦਾ ਵੀ ਸਹਿਯੋਗ ਰਹੇਗਾ। ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਹੋਰ ਸੇਵਾਵਾਂ ਦੇ ਨਾਲ-ਨਾਲ ਦੋਨੋਂ ਹੀ ਦਿਨ ਦੁੱਧ, ਬਿਸਕੁਟ ਅਤੇ ਸਨੈਕਸ ਦੇ ਲੰਗਰ ਲਗਾਏ ਜਾਣਗੇ।
ਇਸ ਮੌਕੇ ਭਾਈ ਸਰਬਜੀਤ ਸਿੰਘ ਨੇ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਸਮੁੱਚੇ ਦੁਆਬੇ ਅਤੇ ਮਾਛੀਵਾੜੇ ਇਲਾਕੇ ਦੀਆਂ ਸੰਗਤਾਂ ਨੂੰ ਦੋਨੋਂ ਹੀ ਦਿਨ ਇਹਨਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ। ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵੱਲੋਂ ਇਨ੍ਹਾਂ ਸਮਾਗਮਾਂ ਲਈ ਨਵਾਂਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਮਾਛੀਵਾੜਾ ਸਾਹਿਬ ਲਿਜਾਉਣ ਲਿਆਉਣ ਲਈ ਬੱਸਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਸੰਗਤ ਨੂੰ ਵੱਡੀ ਗਿਣਤੀ ਵਿੱਚ ਇਹਨਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਬਰਜਿੰਦਰ ਸਿੰਘ ਹੁਸੈਨਪੁਰ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਦੀਦਾਰ ਸਿੰਘ ਗਹੂੰਣ, ਜਗਜੀਤ ਸਿੰਘ ਜਨਰਲ ਸਕੱਤਰ, ਜਸਵੀਰ ਸਿੰਘ ਮਾਛੀਵਾੜਾ, ਜਗਦੀਪ ਸਿੰਘ ਕੈਸ਼ੀਅਰ, ਸੁਰਜੀਤ ਸਿੰਘ ਮਹਿਤਪੁਰੀ, ਤਰਲੋਚਨ ਸਿੰਘ ਖਟਕੜ ਕਲਾਂ, ਮੁਖਵਿੰਦਰ ਪਾਲ ਸਿੰਘ, ਪਲਵਿੰਦਰ ਸਿੰਘ ਕਰਿਆਮ, ਡਾ: ਭਗਵਾਨ ਸਿੰਘ, ਪਰਮਿੰਦਰ ਸਿੰਘ ਕੰਵਲ, ਮਨਮੋਹਨ ਸਿੰਘ ਕੰਵਲ, ਗੁਰਚਰਨ ਸਿੰਘ ਪਾਬਲਾ, ਬਖਸ਼ੀਸ਼ ਸਿੰਘ ਸੈਣੀ, ਭਾਈ ਗੁਰਦੇਵ ਸਿੰਘ ਮੁਬਾਰਕਪੁਰ, ਮਾਸਟਰ ਕੁਲਵਿੰਦਰ ਸਿੰਘ ਭੀਣ, ਗੁਰਬਖਸ਼ ਸਿੰਘ, ਸੁਰਿੰਦਰ ਸਿੰਘ ਵੀ ਮੌਜੂਦ ਸਨ।
