ਗੜ੍ਹਸ਼ੰਕਰ, 26 ਸਤੰਬਰ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਗ੍ਰੈਜੂਏਟ ਹਲਕੇ ਤੋਂ ਤੀਜੀ ਵਾਰ ਸੈਨੇਟ ਮੈਂਬਰ ਚੁਣੇ ਗਏ ਸੰਦੀਪ ਸਿੰਘ ਸੀਕਰੀ ਦਾ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਨਮਾਨ ਕੀਤਾ ਗਿਆ। ਸੰਦੀਪ ਸਿੰਘ ਸੀਕਰੀ ਦਾ ਕਾਲਜ ਪਹੁੰਚਣ ’ਤੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਅਤੇ ਸਮੂਹ ਸਟਾਫ਼ ਵਲੋਂ ਸੰਦੀਪ ਸਿੰਘ ਸੀਕਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਤੀਜੀ ਵਾਰ ਸੈਨੇਟ ਮੈਂਬ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ ਗਈ।
ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਸੰਦੀਪ ਸਿੰਘ ਸੀਕਰੀ ਆਪਣੀ ਯੋਗਤਾ, ਤਜਰਬੇ ਅਤੇ ਸਮਰਪਿਤ ਭਾਵਨਾ ਸਦਕਾ ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।
ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਸਮੂਹ ਗ੍ਰੈਜੁਏਟ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਰਿਆਂ ਦੇ ਸਹਿਯੋਗ ਅਤੇ ਵਿਸ਼ਵਾਸ ਸਦਕਾ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਸੈਨੇਟ ਮੈਂਬਰ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਨਿਰੰਤਰ ਯਤਨਸ਼ੀਲ ਰਹਿਣਗੇ।
