ਹਰੋਲੀ/ਉਨਾ, 4 ਜੁਲਾਈ (ਰਾਜਵੀਰ ਚੋਪੜਾ):- ਸੰਜੀਵ ਕੁਮਾਰ, ਸਪੁੱਤਰ ਸ੍ਰੀ ਕਾਲਾ ਰਾਮ, ਵਾਸੀ ਚਾਹਲ ਨਗਰ, ਫਗਵਾੜਾ ਵੱਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਲਈ 11,000 ਰੁਪਏ ਦੀ ਸੇਵਾ ਭੇਟ ਕੀਤੀ ਗਈ।
ਇਸ ਮੌਕੇ ਸੰਜੀਵ ਕੁਮਾਰ ਨੇ ਤਪ ਅਸਥਾਨ ਵਿਖੇ ਚੱਲ ਰਹੀ ਕਾਰ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਹਰ ਸ਼ਰਧਾਲੂ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਵੱਧ-ਚੜ੍ਹ ਕੇ ਸੇਵਾ ਕਰਨ ਦਾ ਭਰੋਸਾ ਦਿੱਤਾ।
ਇਸ ਦੌਰਾਨ ਬਾਬਾ ਨਰੇਸ਼ ਸਿੰਘ ਜੀ ਨੇ ਸੰਜੀਵ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਹਾਜ਼ਰ ਸੰਗਤ ਨੇ ਵੀ ਇਸ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਇਸ ਨੂੰ ਹੋਰਨਾਂ ਲਈ ਪ੍ਰੇਰਣਾਦਾਇਕ ਕਦਮ ਦੱਸਿਆ।
ਸੰਜੀਵ ਕੁਮਾਰ ਫਗਵਾੜਾ ਵੱਲੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਕਾਰ ਸੇਵਾ ਲਈ 11 ਹਜ਼ਾਰ ਰੁਪਏ ਦੀ ਸੇਵਾ ਭੇਟ
