ਹੁਸ਼ਿਆਰਪੁਰ:- ਮਹਾਨ ਤਪੱਸਵੀ ਸ੍ਰੀਮਾਨ 108 ਸੰਤ ਨੰਦਾ ਰਾਮ ਭੰਡਾਰੀ ਜੀ ਦੇ 57ਵੇਂ ਬਰਸੀ ਸਮਾਗਮ ਡੇਰਾ ਸੰਤ ਮੇਲਾ ਰਾਮ ਨਗਰ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਮੌਜੂਦਾ ਗੱਦੀ ਨਸ਼ੀਨ ਸੰਤ ਪਰਮਜੀਤ ਦਾਸ ਕੈਸ਼ੀਅਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਏ ਗਏ।
ਇਸ ਮੌਕੇ ਸੰਤ ਸਰਵਣ ਦਾਸ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ,ਸੰਤ ਬਾਬਾ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ,ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ,ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ , ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਧਰਮਪਾਲ ਸ਼ੇਰਗੜ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਚੌਰ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕ੍ਰਿਪਾਲ ਦਾਸ ਭਾਰਟਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨਜੀਤ ਦਾਸ ਹਿਮਾਚਲ, ਸੰਤ ਸਤਨਾਮ ਦਾਸ ਗੱਜਰ ਮਹਿਮੂਦ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਆਦਿ ਸੰਤਾਂ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਅਤੇ ਸੰਤ ਨੰਦਾ ਰਾਮ ਭੰਡਾਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਇਸ ਮੌਕੇ ਸੰਤ ਨਿਰਮਲ ਦਾਸ ਬਾਬੇਜੌੜੇ ਨੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 12 ਦਸੰਬਰ 2025 ਨੂੰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਵਲੋੰ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਖੁਰਾਲਗੜ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਬਹੁਤ ਸ਼ਰਧਾ ਪੂਰਵਕ ਮਨਾਏ ਜਾ ਰਹੇ ਹਨ।
ਉਨਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰਛਾਇਆ ਹੇਠ 350 ਸੁਖਮਣੀ ਸਾਹਿਬ ਦੇ ਪਾਠਾਂ ਦੀ ਅਰਦਾਸ ਹੋਵੇਗੀ ਅਤੇ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਢਾਡੀ,ਕਵਿਸ਼ਰੀ ਜਥੇ,ਕਥਾਵਾਚਕ ਸੰਗਤਾਂ ਨੂੰ ਇਤਿਹਾਸ ਨਾਲ ਜੋੜਨਗੇ।
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋੰ ਸਮੂਹ ਸੰਤਾਂ ਮਹਾਂਪੁਰਸ਼ਾਂ,ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਮਾਗਮਾਂ ਵਿਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ।
ਸੰਤ ਨੰਦਾ ਰਾਮ ਭੰਡਾਰੀ ਦੇ 57ਵੇਂ ਬਰਸੀ ਸਮਾਗਮ ਡੇਰਾ ਸੰਤ ਮੇਲਾ ਰਾਮ ਨਗਰ ਵਿਖੇ ਸ਼ਰਧਾ ਪੂਰਵਕ ਮਨਾਏ
