ਹੁਸ਼ਿਆਰਪੁਰ:- ਬ੍ਰਹਮਲੀਨ, ਨਾਮ ਦੇ ਰਸੀਏ 108 ਸੰਤ ਸੁਆਮੀ ਰਾਮ ਲਾਲ, ਸੰਤ ਧਰਮ ਦਾਸ ਜੀ ਦੇ ਸਲਾਨਾ ਬਰਸੀ ਸਮਾਗਮ ਡੇਰਾ ਮਹਿਨਾ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਬੀਬੀ ਕੁਲਦੀਪ ਕੌਰ ਮਹਿਨਾ ਮੈਂਬਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਸ਼ਰਧਾ ਪੂਰਵਕ ਮਨਾਏ ਗਏ।  ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ।  ਜਿਸ ਵਿੱਚ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੇ ਮਹਾਨ ਸੰਤ ਮਹਾਂਪੁਰਸ਼ਾਂ ਅਤੇ ਕੀਰਤਨੀ ਜਥਿਆਂ ਨੇ ਕੀਰਤਨ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 
      ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਇੰਦਰ ਦਾਸ ਸੇਖੈ ਜਨਰਲ਼ ਸਕੱਤਰ,ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ,ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਬਲਵੰਤ ਸਿੰਘ ਡਿੰਗਰੀਆਂ ਮੀਤ ਪ੍ਰਧਾਨ, ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਕੱਲਰਾਂ ਸ਼ੇਰਪੁਰ ਢਕੌਂ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ,ਸੰਤ ਕੁਲਦੀਪ ਦਾਸ ਬਸੀ ਮਰੂਫ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਰਜੇਸ਼ ਦਾਸ ਬਜਵਾੜਾ, ਸੰਤ ਹਰਮੀਤ ਸਿੰਘ ਝਵਾਲਾ, ਸੰਤ ਸੁਖਵਿੰਦਰ ਸਿੰਘ ਝਵਾਲਾ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਤ ਰਾਮ ਦਾਸ, ਸੰਤ ਧਰਮ ਦਾਸ ਨੂੰ ਸ਼ਰਧਾ ਸੁਮਨ ਭੇਟ ਕੀਤੇ। ਇਸ ਮੌਕੇ ਵੱਖ ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ। 
           ਇਸ ਮੌਕੇ ਸੰਤ ਬੀਬੀ ਕੁਲਦੀਪ ਕੌਰ, ਦੁਲਾਰੀ ਪ੍ਰਭਜੋਤ ਬਾਵਾ ਵਲੋੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।