ਹੁਸ਼ਿਆਰਪੁਰ- ਤਪ ਅਸਥਾਨ ਨਿਰਮਲ  ਕੁਟੀਆ ਛੰਭਵਾਲੀ ਪੰਡਵਾ ਵਿਖੇ ਸ਼੍ਰੋਮਣੀ ਵਿਰਕਤ 108 ਸੰਤ ਮਲੂਕ ਸਿੰਘ ਮੋਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ ਮਜੂਦਾ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਜੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 14 ਜੂਨ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਪੰਡਵਾ ਨੇ ਦੱਸਿਆ ਕਿ ਇਸ ਮੌਕੇ ਸੰਤ ਹਰੀ ਸਿੰਘ ਕੁਟੀਆ ਧੂਣੇ ਵਾਲੇ ਵਿਸੇਸ ਤੌਰ ਤੇ ਸ਼ਾਮਿਲ ਹੋਣਗੇ ਤੇ ਸੰਤ ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ ਕਰਨਗੇ।