ਮਾਹਿਲਪੁਰ, 29 ਅਕਤੂਬਰ- ਸਰਦਾਰ ਅਵਤਾਰ ਸਿੰਘ ਸਤਨੌਰ ਸਾਬਕਾ ਸਰਪੰਚ ਨੇ ਆਪਣੇ 75ਵੇਂ ਜਨਮ ਦਿਨ ਤੇ ਪਰਿਵਾਰਿਕ ਮੈਂਬਰਾਂ ਦੇ ਸਹਿਯੋਗ ਨਾਲ 75 ਬੂਟੇ ਲਗਾਏ। ਇਸ ਮੌਕੇ ਸਰਦਾਰ ਕੁਲਦੀਪ ਸਿੰਘ ਅਤੇ ਹਰਦੀਪ ਸਿੰਘ ਵੀ ਉਹਨਾਂ ਨਾਲ ਹਾਜ਼ਰ ਸਨ । ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਪਿਰਤ ਸ਼ੁਰੂ ਕਰਨੀ ਚਾਹੀਦੀ ਹੈ, ਕਿਉਂਕਿ ਮਨੁੱਖ ਨੂੰ ਤੰਦਰੁਸਤ ਜੀਵਨ ਜਿਉਣ ਲਈ ਸ਼ੁੱਧ ਹਵਾ ਦੀ ਜਰੂਰਤ ਹੈ। ਜੋ ਸਾਨੂੰ ਦਰਖਤਾਂ ਤੋਂ ਹੀ ਪ੍ਰਾਪਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਖੁਸ਼ੀ ਦੇ ਸਮਾਗਮਾਂ ਵਿੱਚ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ- ਸੱਜਣਾਂ ਦੇ ਸਹਿਯੋਗ ਨਾਲ ਫੁੱਲਦਾਰ, ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੇ ਯਤਨ ਕਰਨੇ ਚਾਹੀਦੇ ਹਨ, ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇੱਕ ਨਵੀਂ ਦਿਸ਼ਾ ਤੇ ਦਸ਼ਾ ਮਿਲ ਸਕੇ।
ਸਰਦਾਰ ਅਵਤਾਰ ਸਿੰਘ ਸਾਬਕਾ ਸਰਪੰਚ ਸਤਨੌਰ ਨੇ ਆਪਣੇ ਜਨਮ ਦਿਨ ਤੇ 75 ਬੂਟੇ ਲਗਾਏ
