ਚੰਡੀਗੜ/ਹੁਸ਼ਿਆਰਪੁਰ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦਿਆਂ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼੍ਰੀ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ਲਈ ਸ਼੍ਰੀ ਸੰਜੀਵ ਤਲਵਾੜ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੂਹ ਅਕਾਲੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ।
