ਬਲਾਚੌਰ, 22 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ):- ਹਲਕਾ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਆਸਰੋਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੇ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ਾਮਲ ਹੋਏ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਬਲਾਚੌਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।
ਸਮਾਗਮ ਦੌਰਾਨ ਸਰਪੰਚ ਬਲਵਿੰਦਰ ਸਿੰਘ, ਪੰਚ ਪੂਨਮ ਰਾਣੀ, ਪੰਚ ਬਲਵੀਰ ਕੌਰ, ਪੰਚ ਪੂਜਾ ਰਾਣੀ, ਪੰਚ ਰਵਿੰਦਰ ਸਿੰਘ ਅਤੇ ਪੰਚ ਬਰਜੇਸ਼ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਨ੍ਹਾਂ ਤੋਂ ਇਲਾਵਾ ਜਸਵੀਰ ਕੌਰ, ਨੀਲਮ ਰਾਣੀ, ਰਣਜੀਤ ਬਾਂਸਲ, ਬਲਵੀਰ ਸਿੰਘ, ਰਾਮ ਕਿਸ਼ਨ, ਜਸਪ੍ਰੀਤ ਕੌਰ, ਮੋਹਨ ਸਿੰਘ, ਸੁਖਪਾਲ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਮਨੋਜ ਕੁਮਾਰ ਅਤੇ ਭਜਨ ਸਿੰਘ ਸਮੇਤ ਕਈ ਹੋਰ ਪਰਿਵਾਰਾਂ ਨੇ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ‘ਆਪ’ ਦੀ ਮੈਂਬਰਸ਼ਿਪ ਹਾਸਲ ਕੀਤੀ।
ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਆਸਰੋਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਅਤੇ ਹੋਰ ਨਵੇਂ ਸ਼ਾਮਲ ਹੋਏ ਪਿੰਡ ਵਾਸੀਆਂ ਨੇ ਵਿਧਾਇਕ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਿੰਡ ਅਤੇ ਇਲਾਕੇ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਇਸ ਮੌਕੇ ਪਾਰਟੀ ਦੇ ਸਥਾਨਕ ਅਹੁਦੇਦਾਰ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
