ਮੋਹਾਲੀ:- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਓ.ਬੀ.ਸੀ. ਵਿੰਗ ਦੇ ਕੇਂਦਰੀ ਸੀਨੀਅਰ ਪ੍ਰਧਾਨ ਸਤਨਾਮ ਸਿੰਘ ਝਿੱਕਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਵਾਰ ਸਾਨੂੰ ਪਟਾਕਿਆਂ ਅਤੇ ਪ੍ਰਦੂਸ਼ਣ ਤੋਂ ਦੂਰ ਰਹਿ ਕੇ ਦੀਵਾਲੀ ਮਨਾਉਣੀ ਚਾਹੀਦੀ ਹੈ। ਪਟਾਕਿਆਂ ਵਿੱਚੋਂ ਨਿਕਲਣ ਵਾਲਾ ਧੂੰਆਂ ਸਾਡੀ ਸਿਹਤ ਲਈ, ਖ਼ਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਲਈ ਹਾਨੀਕਾਰਕ ਹੈ। ਇਸ ਲਈ ਹਰ ਵਿਅਕਤੀ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੰਦੇ ਹਨ। ਇਸ ਮੌਕੇ ਸਾਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਖੁਸ਼ਹਾਲ ਬਣਾਉਣ ਦਾ ਪ੍ਰਣ ਵੀ ਲੈਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੀ ਰੌਸ਼ਨੀ ਦੀਵਿਆਂ ਨਾਲ ਕਰਨ, ਖੁਸ਼ੀਆਂ ਅਤੇ ਪਿਆਰ ਵੰਡਣ ਅਤੇ ਗਰੀਨ ਦੀਵਾਲੀ ਮਨਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।