ਹੁਸ਼ਿਆਰਪੁਰ - 18 ਜੂਨ ਨੂੰ ਹੋਣ ਵਾਲੇ ਨੈਟ ਯੂ.ਜੀ.ਸੀ-2024 ਪੇਪਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਟਾਂਡਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰ (ਸੈਂਟਰ) ਬਣਾਇਆ ਗਿਆ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2024 ਨੂੰ ਲਾਗੂ ਰਹੇਗਾ।
You May Also Like
RBU NSS Camp Concludes with Social Service and Health Awareness Activities
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੱਤ ਦਿਨਾਂ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਆਰੰਭ
ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਐਸ.ਜੇ.ਐਚ.ਆਈ.ਐਫ.ਐਮ. ਵਿਚਕਾਰ ਖੋਜ ਅਤੇ ਨੀਤੀ ਅਧਿਐਨ ਨੂੰ ਉਤਸ਼ਾਹਿਤ ਕਰਨ ਲਈ ਹੋਇਆ ਐਮ.ਓ.ਯੂ.