ਚੰਡੀਗੜ੍ਹ: ਸੀਨੀਅਰ ਜਰਨਲਿਸਟ ਫੋਰਮ, ਚੰਡੀਗੜ੍ਹ ਵੱਲੋਂ ਪ੍ਰਸਿੱਧ ਪੱਤਰਕਾਰ ਐੱਸ. ਜਗਤਾਰ ਸਿੰਘ ਸਿੱਧੂ ਅਤੇ ਸ੍ਰੀ ਏ. ਐੱਸ. ਪ੍ਰਸ਼ਰ ਦੀ ਅਗਵਾਈ ਹੇਠ ਬਰਥਡੇ ਫੈਸਟੀਵਲ 2026 ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ।
ਇਸ ਸਮਾਗਮ ਵਿੱਚ ਫੋਰਮ ਦੇ ਮੈਂਬਰਾਂ ਨੇ ਏਕਤਾ, ਦੋਸਤੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਸ਼ਿਰਕਤ ਕੀਤੀ। ਮੈਂਬਰਾਂ ਨੇ ਇੱਕ-ਦੂਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ। ਇਸ ਸਮਾਗਮ ਨੇ ਮੈਂਬਰਾਂ ਵਿਚਕਾਰ ਆਪਸੀ ਸਾਂਝ ਅਤੇ ਮੇਲ-ਜੋਲ ਨੂੰ ਹੋਰ ਮਜ਼ਬੂਤ ਕੀਤਾ।
