ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17ਵਾਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ 17 ਨਵੰਬਰ ਤੋਂ 21 ਨਵੰਬਰ ਤੱਕ ਸਰਦਾਰ ਜਰਨੈਲ ਸਿੰਘ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ 17 ਨਵੰਬਰ ਨੂੰ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਕ ਕੁਮਾਰ ਅਤੇ ਗੜ੍ਹਸ਼ੰਕਰ ਦੇ ਐਸ.ਡੀ.ਐਮ. ਸੰਜੀਵ ਕੁਮਾਰ ਕਰਨਗੇ। 21 ਨਵੰਬਰ ਨੂੰ ਇਨਾਮਾਂ ਦੀ ਵੰਡ ਗੜ੍ਹਸ਼ੰਕਰ ਦੇ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਕਰਨਗੇ।
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17ਵਾਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ 17 ਨਵੰਬਰ ਤੋਂ ਸ਼ੁਰੂ
