ਹੁਸ਼ਿਆਰਪੁਰ - ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 400 ਤੋਂ 500 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਐਨ.ਆਰ.ਸੀ ਸ਼ੀਲਾ ਦੇਵੀ, ਪਿੰਡ ਚੰਦੇਲੀ, ਚੱਬੇਵਾਲ ਦੇ ਪਰਿਵਾਰਕ ਮੈਂਬਰਾਂ ਦਾਨੀਆ, ਐਨੀਅਲ, ਆਂਚਲ, ਅਨੀਸ਼ਾ ਅਤੇ ਡਾ. ਜੇ.ਐਸ.ਸੈਨੀ ਮਾਹਿਲਪੁਰ ਵੱਲੋਂ ਸਾਂਝੀ ਰਸੋਈ ਨੂੰ 26,000 ਰੁਪਏ ਦਾ ਰਾਸ਼ਨ ਦਾਨ ਵਜੋਂ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।
ਜਿਨ੍ਹਾਂ ਵੱਲੋਂ ਜਿਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ-ਨਾਲ ਰਾਸ਼ਨ ਸਮੱਗਰੀ ਵੀ ਮੁੱਹਈਆ ਕਰਵਾਈ ਜਾਂਦੀ ਹੈ। ਇਸ ਮੌਕੇ ਲੇਖਾਕਾਰ ਰੈੱਡ ਕਰਾਸ ਸਰਬਜੀਤ ਕੌਰ, ਸਟੈਨੋ ਕਲਰਕ ਗੁਰਪ੍ਰੀਤ ਕੌਰ, ਅਤੇ ਕਲਰਕ ਹੇਮਾ ਪਾਂਡੇ ਵੀ ਮੌਜੂਦ ਸਨ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ