ਹੁਸ਼ਿਆਰਪੁਰ- ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਹਾਈਕਮਾਂਡ ਵੱਲੋਂ ਸਾਬਕਾ ਡਿਪਟੀ ਮੇਅਰ ਸਰਦਾਰ ਪ੍ਰੇਮ ਸਿੰਘ ਪਿਪਲਾ ਵਾਲਾ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਨੁਸੂਚਿਤ ਜਾਤੀ (ਐਸ ਸੀ) ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ, ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਾਣੀਕੇ ਵੱਲੋਂ ਕੀਤੀ ਗਈ। 
ਇਸ ਨਿਯੁਕਤੀ ਦਾ ਨਿੱਘਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਪ੍ਰੇਮ ਸਿੰਘ ਪਿਪਲਾ ਵਾਲਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰੇਮ ਸਿੰਘ ਨੇ ਹਮੇਸ਼ਾ ਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਮੋਹਰੀ ਹੋ ਕੇ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਅਗਵਾਈ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਅਕਾਲੀ ਦਲ ਦਾ ਆਧਾਰ ਹੋਰ ਵਧੇਰੇ ਮਜ਼ਬੂਤ ਹੋਵੇਗਾ। 
ਤਲਵਾੜ ਨੇ ਵਿਸ਼ਵਾਸ ਜਤਾਇਆ ਕਿ ਪ੍ਰੇਮ ਸਿੰਘ ਦੇ ਲੰਬੇ ਸਿਆਸੀ ਤਜਰਬੇ ਦਾ ਲਾਭ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਪੱਧਰ 'ਤੇ ਮਿਲੇਗਾ।