ਫ਼ਤਹਿਗੜ੍ਹ ਸਾਹਿਬ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਪਰਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਵੱਲੋਂ ਸਾਬਤ ਸੂਰਤ ਸਿੱਖ ਸਿਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਹਿਤ 24 ਅਤੇ 25 ਜੂਨ, 2026 ਨੂੰ ਇੰਟਰਵਿਊ ਪ੍ਰਕਿਰਿਆ ਸਫ਼ਲਤਾ ਪੂਰਵਕ ਮੁਕੰਮਲ ਹੋਈ। ਇਸ ਇੰਟਰਵਿਊ ਲਈ ਲਿਖਤੀ ਪ੍ਰੀਖਿਆ ਵਿਚੋਂ ਮੈਰਿਟ ਹਾਸਲ ਕਰਕੇ 60 ਦੇ ਕਰੀਬ ਵਿਦਿਆਰਥੀ ਹਾਜ਼ਰ ਹੋਏ।
ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਇੰਟਰਵਿਊ ਦੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦਾ ਪਹਿਲਾਂ ਲੇਖ ਲਿਖਣ ਦਾ ਲਿਖਤੀ ਟੈਸਟ ਲੈਣ ਉਪਰੰਤ ਵਿਸ਼ਾ ਮਾਹਿਰਾਂ ਦੇ ਪੈਨਲ ਰਾਹੀਂ ਇੰਟਰਵਿਊ ਦੇ ਕੇ ਬੋਰਡ ਮੈਂਬਰਜ਼ ਡਾ. ਕਾਹਨ ਸਿੰਘ ਪੰਨੂੰ, ਸਾਬਕਾ ਆਈ.ਏ.ਐੱਸ. ਅਫ਼ਸਰ ਸ੍ਰ.ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰ.ਰਾਮ ਸਿੰਘ ਮੁੰਬਈ, ਉਦਯੋਗਪਤੀ ਸ੍ਰ. ਲਛਮਣ ਸਿੰਘ ਮਲੂਕਾ,ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਵਿੱਦਿਆ ਇੰਜੀ. ਸ੍ਰ. ਸੁਖਮਿੰਦਰ ਸਿੰਘ 'ਤੇ ਅਧਾਰਤ ਪੈਨਲ ਸਾਹਮਣੇ ਸ਼ਖ਼ਸੀਅਤ ਟੈਸਟ ਪਾਸ ਕੀਤਾ।
ਇਸ ਦਾਖਲਾ ਪ੍ਰਕਿਰਿਆ ਦਾ ਅੰਤਿਮ ਨਤੀਜਾ ਲਿਖਤੀ ਟੈਸਟ ਅਤੇ ਦੋਵੇਂ ਪੈਨਲਾਂ ਦੇ ਨੰਬਰਾਂ ਦੇ ਜੋੜ ਦੇ ਅਧਾਰ ਤੇ 26 ਜੂਨ 2026 ਨੂੰ ਐਲਾਨਿਆ ਜਾਵੇਗਾ, ਜਿਸ ਦੇ ਅਧਾਰ 'ਤੇ ਚੁਣੇ ਗਏ ਉਮੀਦਵਾਰਾਂ ਨੂੰ ਅਕੈਡਮੀ ਵਿੱਚ ਦਾਖ਼ਲਾ ਦੇ ਕੇ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਉੱਚ ਪੱਧਰੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸ. ਸੁਖਮਿੰਦਰ ਸਿੰਘ ਵੱਲੋਂ ਕੀਤਾ ਗਿਆ ਇਹ ਉੱਪਰਾਲਾ ਸਿੱਖ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਕੀਤਾ ਗਿਆ ਹੈ ਤਾਂ ਜੋ ਸਿੱਖ ਵਿਦਿਆਰਥੀ ਮਿਆਰੀ ਅਤੇ ਗੁਣਵੱਤਾਪੂਰਨ ਸਿੱਖਿਆ ਪ੍ਰਾਪਤ ਕਰਕੇ ਸਿਵਲ ਸੇਵਾਵਾਂ ਵਿਚ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣ।
ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸੁਵਿਧਾਵਾਂ ਵੀ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ। ਪ੍ਰੀਖਿਆ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਨੇ ਇਸ ਉੱਪਰਾਲੇ ਦੀ ਭਰਭੂਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਪ੍ਰਬੰਧਨ ਦਾ ਧੰਨਵਾਦ ਕੀਤਾ।
ਮਾਪਿਆਂ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਮੁਫ਼ਤ ਵਿੱਚ ਪ੍ਰਦਾਨ ਕੀਤੀ ਜਾ ਰਹੀ ਇਸ ਉੱਚ ਪੱਧਰੀ ਕੋਚਿੰਗ ਪ੍ਰਾਪਤ ਕਰਕੇ ਉਨ੍ਹਾਂ ਦੇ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਸਮਾਜ ਦੀ ਸੇਵਾ ਕਰ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਜੀ ਧਾਮੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ ਦੀ ਦਾਖਲਾ ਪ੍ਰਕਿਰਿਆ ਸਫ਼ਲਤਾ ਪੂਰਵਕ ਮੁਕੰਮਲ
