ਗੜਸ਼ੰਕਰ 25 ਦਸੰਬਰ- ਗੜਸ਼ੰਕਰ ਦੇ ਪਿੰਡ ਡਘਾਮ ਵਿਖੇ ਅੱਜ 25 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਿੱਖ ਇਤਿਹਾਸ ਜਾਣਕਾਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮਾਸਟਰ ਜਰਨੈਲ ਸਿੰਘ, ਸਰਪੰਚ ਬਲਵੀਰ ਸਿੰਘ, ਜਸਵੀਰ ਸਿੰਘ ਲੰਬੜਦਾਰ, ਗੋਲਡੀ ਕੂਨਰ, ਕਮਲਜੀਤ ਬਿੱਲੂ, ਬਲਰਾਜ ਸਿੰਘ, ਸਰਬਜੀਤ ਕੌਰ, ਪਰਮਜੀਤ ਕੌਰ ਅਤੇ ਹੋਰ ਹਾਜ਼ਰ ਹੋਏ। ਇਸ ਮੌਕੇ ਮਾਸਟਰ ਜਰਨੈਲ ਸਿੰਘ ਨੇ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਈ। 
ਇਸ ਵਿੱਚ ਬੱਚਿਆਂ ਨੂੰ ਗੁਰੂਆਂ, ਸਾਹਿਬਜ਼ਾਦਿਆਂ ਅਤੇ ਬੰਦਾ ਸਿੰਘ ਬਹਾਦਰ ਨਾਲ ਸੰਬੰਧਿਤ ਜਾਣਕਾਰੀ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਬੱਚਿਆਂ ਨੂੰ ਦੋ ਵਰਗਾਂ ਵਿੱਚ ਵੰਡ ਕੇ ਕਰਵਾਏ ਗਏ ਅਤੇ ਸਾਰੇ ਹੀ ਭਾਗ ਲੈਣ ਵਾਲੇ ਬਚਿਆ ਨੂੰ ਨਗਦ ਇਨਾਮ ਅਤੇ ਸਨਮਾਨ ਚਿੰਨ ਵੀ ਦਿੱਤੇ ਗਏ। ਮਾਸਟਰ ਜਰਨੈਲ ਸਿੰਘ ਨੇ ਇਸ ਮੌਕੇ ਕਿਹਾ ਕਿ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜੇ ਰੱਖਣ ਲਈ ਇਸ ਤਰ੍ਹਾਂ ਦੇ ਮੁਕਾਬਲੇ ਕਰਾਉਣਾ ਬਹੁਤ ਜਰੂਰੀ ਹੈ ਤਾਂ ਜੋ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ।
 ਉਨ੍ਹਾਂ ਨੇ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਨੂੰ ਮੋਬਾਇਲ ਛੱਡ ਕੇ ਕਿਤਾਬਾਂ ਨਾਲ ਜੋੜਨ ਦੀ ਆਦਤ ਪਾਓ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਦਲੇਰੀ ਬਾਰੇ ਪਤਾ ਲੱਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਜਾਤ-ਪਾਤ, ਧਰਮ, ਨਸਲ, ਲਿੰਗ ਵਿਤਕਰਾ  ਆਦਿ ਛੱਡਣ ਲਈ ਸਿੱਖਿਆਵਾਂ ਦਿੱਤੀਆਂ ਹਨ। ਉਨ੍ਹਾਂ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਹੈ। ਇਸ ਸਾਰੇ ਕਾਰਜ ਦਾ ਪ੍ਰਬੰਧ ਸ ਖੜਕ ਸਿੰਘ ਅਤੇ ਸ ਹਰਮੇਲ ਸਿੰਘ ਵੱਲੋਂ ਕੀਤਾ ਗਿਆ।