ਸੰਗਰੂਰ, 23 ਸਤੰਬਰ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣ ਵਿਭਾਗ ਵੱਲੋਂ ਅਤੇ ਸਾਰੇ ਬੂਥ ਲੈਵਲ ਅਫਸਰਾਂ ਵੱਲੋਂ SIR (Special Intensive Revision) ਦਾ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਹੀ ਮਤਦਾਤਾਵਾਂ ਨੇ ਵੀ ਆਪਣੇ ਦਸਤਾਵੇਜ਼ ਸਬੰਧਤ ਬੀ.ਐਲ.ਓਜ਼. ਪਾਸ ਸਮੇਂ ਸਿਰ ਜਮ੍ਹਾਂ ਕਰਵਾ ਕੇ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਵਿਚ ਆਪਣਾ ਬਹੁਮੱਲਾ ਯੋਗਦਾਨ ਪਾਇਆ ਹੈ।
ਉਹਨਾਂ ਦੱਸਿਆ ਕਿ ਮਿਤੀ 13.08.2026 ਨੂੰ ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਮਿਤੀ 08.10.2026 ਤੱਕ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਨਿਪਟਾਰਾ ਕੀਤਾ ਜਾਵੇਗਾ, ਜਿਸ ਲਈ ਸਮੂਹ ਈ.ਆਰ.ਓਜ਼ ਨੂੰ Notice & Hearing Phase ਦਾ ਕੰਮ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਚੋਣ ਹਲਕੇ ਵਾਰ SIR ਦੇ ਇਸ ਫੇਜ਼ ਅਧੀਨ ਪੈਡੇਂਸੀ Clear ਕੀਤੇ ਜਾਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ SIR (Special Intensive Revision) ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।
ਵੋਟਰ ਰਜਿਸਟਰੇਸ਼ਨ ਅਤੇ ਨਿਯਮਾਂ ਦੀ ਵਧੇਰੇ ਜਾਣਕਾਰੀ ਲਈ ਵੋਟਰ ਟੋਲ ਫ੍ਰੀ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ।
