ਨਵਾਂਸ਼ਹਿਰ, 10 ਨਵੰਬਰ (ਗੁਰਬਖਸ਼ ਸਿੰਘ ਮਹੇ):- ਸਮਾਜ ਸੇਵਾ ਦਾ ਜਜ਼ਬਾ ਹਰ ਕਿਸੇ ਦੇ ਮਨ ਵਿੱਚ ਤਾਂ ਹੋ ਸਕਦਾ ਹੈ, ਪਰ ਇਸ ਜਜ਼ਬੇ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਉਂਦਿਆਂ ਦੂਜਿਆਂ ਦੀਆਂ ਮੁਸ਼ਕਿਲਾਂ ਨੂੰ ਆਪਣੀਆਂ ਸਮਝ ਕੇ ਉਨ੍ਹਾਂ ਦੇ ਹੱਲ ਲਈ ਅੱਗੇ ਆਉਣਾ ਹਰ ਕਿਸੇ ਦੇ ਹਿੱਸੇ ਨਹੀਂ ਆਉਂਦਾ। ਨਵਾਂਸ਼ਹਿਰ ਦੀ ਧਰਤੀ ਉੱਤੇ ਇੱਕ ਅਜਿਹੀ ਹੀ ਵਿਲੱਖਣ ਸ਼ਖ਼ਸੀਅਤ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕ ਭਲਾਈ ਦੇ ਕਾਰਜਾਂ ਰਾਹੀਂ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਸ਼ਖ਼ਸੀਅਤ ਦਾ ਨਾਂ ਹੈ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ।

ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ ਸਪੈਸ਼ਲ ਬੱਚਿਆਂ ਦੇ ਸਕੂਲ ਦਾ ਮੁਕੰਮਲ ਖਰਚਾ ਚੁੱਕਣਾ ਆਪਣੇ ਆਪ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸੀ.ਬੀ.ਐੱਸ.ਈ. ਬੋਰਡ ਨਾਲ ਸਬੰਧਤ ਸਕੂਲ ਰਾਹੀਂ ਸਿੱਖਿਆ ਮੁਹੱਈਆ ਕਰਵਾਉਣ ਦਾ ਉਪਰਾਲਾ ਵੀ ਪਿੰਡ ਹੁਸੈਨਪੁਰ ਵਿਖੇ ਕੀਤਾ ਜਾ ਰਿਹਾ ਹੈ, ਤਾਂ ਜੋ ਆਰਥਿਕ ਤੰਗੀਆਂ ਕਾਰਨ ਕਿਸੇ ਵੀ ਬੱਚੇ ਦਾ ਭਵਿੱਖ ਹਨੇਰੇ ਵਿੱਚ ਨਾ ਰਹਿ ਜਾਵੇ।

ਇੱਥੇ ਹੀ ਬੱਸ ਨਹੀਂ, ਲੋੜਵੰਦ ਅਤੇ ਬੇਸਹਾਰਾ ਲੋਕਾਂ ਲਈ ਦਵਾਈਆਂ ਅਤੇ ਇਲਾਜ ਦੇ ਖੇਤਰ ਵਿੱਚ ਸਹਾਇਤਾ ਕਰਨਾ ਵੀ ਉਨ੍ਹਾਂ ਦੇ ਲੋਕ ਭਲਾਈ ਕਾਰਜਾਂ ਦਾ ਅਹਿਮ ਹਿੱਸਾ ਹੈ। ਅਜਿਹੇ ਲੋਕ ਜਿਹੜੇ ਆਰਥਿਕ ਮਜਬੂਰੀਆਂ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਸਨ, ਉਨ੍ਹਾਂ ਲਈ ਇਹ ਉਪਰਾਲੇ ਆਸ ਦੀ ਕਿਰਨ ਬਣੇ ਹਨ।

ਸਮਾਜ ਸੇਵਾ ਦਾ ਸਭ ਤੋਂ ਅਹਿਮ ਅਤੇ ਭਾਵਨਾਤਮਕ ਪੱਖ ਉਨ੍ਹਾਂ ਵੱਲੋਂ ਬੇਸਹਾਰਾ ਅਤੇ ਬੇਘਰ ਪਰਿਵਾਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਘਰ ਬਣਾਕੇ ਦੇਣਾ ਅਤੇ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਸਮੇਤ ਹੋਰ ਮੁਕੰਮਲ ਖਰਚੇ ਚੁੱਕਣਾ ਦੁਨੀਆ ਦਾ ਸਭ ਤੋਂ ਵੱਡਾ ਪਰਉਪਕਾਰ ਬਣਕੇ ਸਾਹਮਣੇ ਆਇਆ ਹੈ। ਕਿਸੇ ਲੋੜਵੰਦ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਦੀ ਬਜਾਏ ਉਸ ਨੂੰ ਛੱਤ ਅਤੇ ਉਸ ਦੇ ਬੱਚਿਆਂ ਨੂੰ ਸਿੱਖਿਆ ਦਾ ਸਹਾਰਾ ਦੇਣਾ ਅਸਲ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਮੰਨਿਆ ਜਾ ਸਕਦਾ ਹੈ।

ਦਿਲਚਸਪ ਪਹਿਲੂ ਇਹ ਵੀ ਹੈ ਕਿ ਨਵਾਂਸ਼ਹਿਰ ਵਿੱਚ ਆਉਣ ਵਾਲੇ ਸਮੇਂ ਦੌਰਾਨ ਚੋਣ ਦੰਗਲ ਦੇ ਬੱਦਲ ਸਿਰ ਉੱਤੇ ਮੰਡਰਾਉਂਦੇ ਦਿਖਾਈ ਦੇ ਰਹੇ ਹਨ, ਪਰ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ ਦਾ ਹੁਣ ਤੱਕ ਬਿਲਕੁਲ ਸ਼ਾਂਤ ਸੁਭਾਅ ਵਿੱਚ ਨਜ਼ਰ ਆਉਣਾ ਲੋਕਾਂ ਲਈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿੱਥੇ ਸਿਆਸੀ ਸਰਗਰਮੀਆਂ ਵਿੱਚ ਕਈ ਚਿਹਰੇ ਆਪਣੀ ਮੌਜੂਦਗੀ ਦਰਜ ਕਰਵਾਉਣ ਲਈ ਯਤਨਸ਼ੀਲ ਹਨ, ਉੱਥੇ ਉਨ੍ਹਾਂ ਦੀ ਕਾਰਜਸ਼ੈਲੀ ਵਿੱਚ ਫਿਲਹਾਲ ਲੋਕ ਭਲਾਈ ਦੇ ਕੰਮਾਂ ਨੂੰ ਹੀ ਅਹਿਮੀਅਤ ਮਿਲਦੀ ਦਿਖਾਈ ਦੇ ਰਹੀ ਹੈ।

ਉਨ੍ਹਾਂ ਦੇ ਹੁਣ ਤੱਕ ਦੇ ਸਫ਼ਰ, ਸਮਾਜ ਸੇਵਾ ਦੇ ਮਕਸਦ, ਭਵਿੱਖ ਦੀਆਂ ਯੋਜਨਾਵਾਂ ਅਤੇ ਰਾਜਨੀਤੀ ਪ੍ਰਤੀ ਨਜ਼ਰੀਏ ਬਾਰੇ ਜਾਣਨਾ ਵੀ ਦਿਲਚਸਪ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਤਾਂ ਸਮਾਂ ਹੀ ਦੱਸੇਗਾ, ਪਰ ਉਨ੍ਹਾਂ ਦੇ ਲੋਕ ਭਲਾਈ ਦੇ ਕਾਰਜਾਂ ਨੇ ਨਵਾਂਸ਼ਹਿਰ ਵਿੱਚ ਇੱਕ ਅਹਿਮ ਚਰਚਾ ਜ਼ਰੂਰ ਛੇੜ ਦਿੱਤੀ ਹੈ। ਕੀ ਉਹ ਸਮਾਜ ਸੇਵਾ ਦੇ ਆਪਣੇ ਦਾਇਰੇ ਨੂੰ ਹੋਰ ਵਿਸ਼ਾਲ ਕਰਨਾ ਚਾਹੁੰਦੇ ਹਨ ਜਾਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਕੋਈ ਨਵੀਂ ਸੋਚ ਲੈ ਕੇ ਅੱਗੇ ਆਉਣ ਦੀ ਤਿਆਰੀ ਵਿੱਚ ਹਨ? ਇਨ੍ਹਾਂ ਸਵਾਲਾਂ ਦੇ ਜਵਾਬ ਜਾਣਨ ਦੇ ਨਾਲ-ਨਾਲ ਉਨ੍ਹਾਂ ਦੇ ਹੁਣ ਤੱਕ ਦੇ ਸਫ਼ਰ, ਸਮਾਜ ਸੇਵਾ ਦੇ ਮਕਸਦ, ਭਵਿੱਖ ਦੀਆਂ ਯੋਜਨਾਵਾਂ ਅਤੇ ਰਾਜਨੀਤੀ ਪ੍ਰਤੀ ਨਜ਼ਰੀਏ ਬਾਰੇ ਜਾਣਨਾ ਵੀ ਦਿਲਚਸਪ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਸਰਦਾਰ ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਤਾਂ ਸਮਾਂ ਹੀ ਦੱਸੇਗਾ, ਪਰ ਉਨ੍ਹਾਂ ਦੇ ਲੋਕ ਭਲਾਈ ਦੇ ਕਾਰਜਾਂ ਨੇ ਨਵਾਂਸ਼ਹਿਰ ਵਿੱਚ ਇੱਕ ਅਹਿਮ ਚਰਚਾ ਜ਼ਰੂਰ ਛੇੜ ਦਿੱਤੀ ਹੈ।