ਨਵਾਂਸ਼ਹਿਰ, 22 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਐਸ.ਐਸ.ਪੀ. ਤੁਸ਼ਾਰ ਗੁਪਤਾ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ. ਪੰਕਜ ਸ਼ਰਮਾ ਅਤੇ ਨਵਾਂਸ਼ਹਿਰ ਸਿਟੀ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਅਵਤਾਰ ਸਿੰਘ ਵੱਲੋਂ ਸ਼ਾਮ 6 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਵਿਸ਼ੇਸ਼ ਚੈਕਿੰਗ ਕੀਤੀ ਗਈ।

ਇਸ ਦੌਰਾਨ ਅਧਿਕਾਰੀਆਂ ਨੇ ਹਦਾਇਤ ਕੀਤੀ ਕਿ ਗੱਡੀਆਂ ਉੱਪਰ ਲਾਲ ਬੱਤੀਆਂ, ਹੂਟਰ ਅਤੇ ਕਾਲੀਆਂ ਫਿਲਮਾਂ ਵਰਗੀਆਂ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਗੱਡੀ ਵਿੱਚ ਅਜਿਹੀਆਂ ਚੀਜ਼ਾਂ ਪਾਈਆਂ ਜਾਣ ’ਤੇ ਤੁਰੰਤ ਉਤਰਵਾਈਆਂ ਜਾਣਗੀਆਂ ਅਤੇ ਚਲਾਨ ਵੀ ਕੱਟੇ ਜਾਣਗੇ।

ਅਧਿਕਾਰੀਆਂ ਨੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਕੋਈ ਸ਼ੱਕੀ ਚੀਜ਼ ਜਾਂ ਵਸਤੂ ਦਿਖਾਈ ਦਿੰਦੀ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮਾਂ ਰਹਿੰਦੇ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਕੀਤਾ ਜਾ ਸਕੇ।