ਸੰਗਰੂਰ, 21 ਜੁਲਾਈ:- ਪੰਜਾਬ ਸਰਕਾਰ ਵੱਲੋਂ ਡੇਅਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਅਨੁਸੂਚਿਤ ਜਾਤੀ ਉਮੀਦਵਾਰਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਆਤਮ ਨਿਰਭਰ ਬਣਾਉਣ ਲਈ ਇਨ੍ਹਾਂ ਅਗਾਂਹਵਧੂ ਸਕੀਮਾਂ ਨਾਲ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਭਰਪੂਰ ਵਿੱਤੀ ਲਾਭ ਦਿੱਤਾ ਜਾ ਸਕੇ। ਸਿਖਲਾਈ ਪ੍ਰਪਾਤ ਕਰ ਚੁੱਕੇ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ 02, 05 ਅਤੇ 10 ਪਸ਼ੂਆਂ ਲਈ ਬੈਂਕ ਤੋਂ ਲੋਨ ਮੁਹੱਇਆ ਕਰਾਇਆ ਜਾਂਦਾ ਹੈ। ਜਿਸ 'ਤੇ ਪੰਜਾਬ ਸਰਕਾਰ ਵੱਲੋਂ 33 ਪ੍ਰਤੀਸ਼ਤ ਵਿੱਤੀ ਸਹਾਇਤਾ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।
ਸਿਖਿਲਾਈ ਵਿੱਚ ਸਿਖਿਆਰਥੀਆ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਵ, ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ,ਸੰਗਰੂਰ ਨੇ ਦੱਸਿਆ ਕਿ ਮਿਤੀ 03-08-2026 ਨੂੰ ਦੋ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ, ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਿਆਰਥੀਆਂ ਦੀ ਕਾਊਂਸਲਿੰਗ/ਚੋਣ ਮਿਤੀ 27/07/2026 ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਵਿਖੇ ਕੀਤੀ ਜਾਣੀ ਹੈ।
ਉਨ੍ਹਾਂ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫਤਰ ਵਿਖੇ ਘੱਟੋ-ਘੱਟ ਪੰਜਵੀਂ ਪਾਸ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ, ਅਧਾਰ ਕਾਰਡ , ਬੈਂਕ ਖਾਤੇ ਦੀ ਕਾਪੀ, 01 ਫੋਟੋ ਨਾਲ ਲੈ ਕੇ ਆਉਣ।
ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਅਤੇ ਪਿੰਡ ਦਾ ਵਸਨੀਕ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਦਫਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਨੇੜੇ ਮੱਛੀ ਪਾਲਣ ਦਫਤਰ, ਪਟਿਆਲਾ ਗੇਟ, ਸੰਗਰੂਰ ਵਿਖੇ
ਕਾਊਂਸਲਿੰਗ ਲਈ ਆਉਣ।
ਅਨੁਸੂਚਿਤ ਜਾਤੀ ਦੇ ਉਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ। ਵਧੇਰੇ ਜਾਣਕਾਰੀ ਲਈ 97798-22271 'ਤੇ ਸੰਪਰਕ ਕੀਤਾ ਜਾ ਸਕਦਾ ਹੈ।
