ਸੰਗਰੂਰ, 01 ਜੂਨ- ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ SIR (ਸਪੈਸ਼ਲ ਇੰਟੈਂਸਿਵ ਰਿਵੀਜ਼ਨ) -2026 ਦਾ ਸਡਿਊਲ ਜਾਰੀ ਹੋ ਚੁੱਕਾ ਹੈ। ਪੰਜਾਬ ਰਾਜ ਵਿੱਚ ਪ੍ਰੀ-ਐੱਸ.ਆਈ.ਆਰ ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਦਾ ਕੰਮ ਚੱਲ ਰਿਹਾ ਹੈ। ਜਿਨ੍ਹਾਂ ਵੋਟਰਾਂ ਦੀ ਅਜੇ ਤੱਕ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋਈ ਉਨ੍ਹਾਂ ਅਨਮੈੱਪਡ ਵੋਟਰਾਂ ਦੀ ਮੈਪਿੰਗ ਕਰਨ ਲਈ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100-ਦਿੜ੍ਹਬਾ, 101-ਸੁਨਾਮ, 107-ਧੂਰੀ ਅਤੇ 108-ਸੰਗਰੂਰ ਦੇ ਸਾਰੇ ਪੋਲਿੰਗ ਬੂਥਾਂ ਤੇ ਮਿਤੀ 07.06.2026 ਦਿਨ ਐਤਵਾਰ ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਇਸ ਸਪੈਸ਼ਲ ਕੈਂਪ ਵਾਲੇ ਦਿਨ ਮੈਪਿੰਗ ਕਰਨ ਅਤੇ ਵੋਟਰਾਂ ਦੀ ਸਹੂਲਤ ਲਈ ਬੀ.ਐਲ.ਓਜ. ਸਵੇਰੇ 10:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਆਪਣੇ ਸਬੰਧਤ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਪੂਨਮਦੀਪ ਕੌਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਹੈ ਕਿ ਇਸ ਸਪੈਸ਼ਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਆਪਣੇ ਬੂਥ ਦੇ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਲੋੜੀਂਦੇ ਵੇਰਵੇ ਸਾਂਝੇ ਕੀਤੇ ਜਾਣ ਤਾਂ ਜੋ ਮੌਜੂਦਾ ਵੋਟਰ ਸੂਚੀ ਵਿੱਚ ਦਰਜ ਵੋਟਰ ਜਿਹੜੇ ਅਜੇ ਤੱਕ ਅਨਮੈਂਪਡ ਹਨ, ਉਹਨਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕੀਤੀ ਜਾ ਸਕੇ।
ਇਸ ਤੋਂ ਇਲ਼ਾਵਾ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਹੈ ਕਿ ਉਹ ਆਪਣੇ ਬੀ.ਐਲ.ਏਜ ਨੂੰ ਇਸ ਸਪੈਸ਼ਲ ਕੈਂਪ ਦੌਰਾਨ ਸਮੂਲੀਅਤ ਕਰਨ ਅਤੇ ਬੀ.ਐਲ.ਓਜ਼. ਨਾਲ ਤਾਲਮੇਲ ਕਰਨ ਲਈ ਜਾਣੂ ਕਰਵਾਉਣ ਤਾਂ ਜੋ ਸਮੁੱਚੀ ਪ੍ਰਕਿਰਿਆ ਹਦਾਇਤਾਂ ਅਨੁਸਾਰ ਨੇਪਰੇ ਚਾੜੀ ਜਾ ਸਕੇ।