ਹੁਸ਼ਿਆਰਪੁਰ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਇਲੈਕਟੋਰਲ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਦਾ ਕੰਮ ਅੰਤਿਮ ਪੜਾਅ 'ਤੇ ਪਹੁੰਚ ਚੁੱਕਾ ਹੈ। 25 ਜੂਨ 2026 ਤੋਂ ਸ਼ੁਰੂ ਹੋਈ ਇਹ ਵਿਸ਼ੇਸ਼ ਮੁਹਿੰਮ 3 ਅਗਸਤ 2026 ਤੱਕ ਚੱਲੇਗੀ ਜਦਕਿ ਡਿਜੀਟਾਈਜ਼ੇਸ਼ਨ ਦਾ ਕੰਮ 30 ਜੁਲਾਈ ਤੱਕ ਪੂਰਾ ਕੀਤਾ ਜਾਣਾ ਹੈ।
29 ਜੁਲਾਈ ਸ਼ਾਮ 4 ਵਜੇ ਤੱਕ ਜ਼ਿਲ੍ਹੇ ਵਿੱਚ ਕੁੱਲ 12,68,648 ਵੋਟਰਾਂ ਵਿੱਚੋਂ 11,68,507 ਈਐਫ ਡਿਜੀਟਾਈਜ਼ੇਸ਼ਨ ਯੋਗ ਪਾਏ ਗਏ, ਜਿਨ੍ਹਾਂ ਵਿੱਚੋਂ 12,67,607 ਰਿਕਾਰਡ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਜ਼ਿਲ੍ਹੇ ਦੀ ਕੁੱਲ ਪ੍ਰਗਤੀ 99.92 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ ਅਤੇ ਸਿਰਫ 1,041 ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦਸੂਹਾ, ਚੱਬੇਵਾਲ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਨੇ 100 ਪ੍ਰਤੀਸ਼ਤ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰ ਲਿਆ ਹੈ। ਜਦਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਵਿੱਚ 99.999 ਪ੍ਰਤੀਸ਼ਤ, ਸ਼ਾਮ ਚੌਰਾਸੀ ਵਿੱਚ 99.96 ਪ੍ਰਤੀਸ਼ਤ, ਹੁਸ਼ਿਆਰਪੁਰ ਵਿੱਚ 99.75 ਪ੍ਰਤੀਸ਼ਤ ਅਤੇ ਉੜਮੁੜ ਵਿੱਚ 99.72 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕੁੱਲ 1,563 ਪੋਲਿੰਗ ਬੂਥਾਂ ਵਿੱਚੋਂ 1,523 ਪੋਲਿੰਗ ਬੂਥਾਂ ਵਿੱਚ ਕੰਮ ਪੂਰਾ ਹੋ ਚੁੱਕਾ ਹੈ, ਜਦਕਿ ਸਿਰਫ 40 ਪੋਲਿੰਗ ਬੂਥਾਂ ਵਿੱਚ ਕੰਮ ਬਾਕੀ ਹੈ। ਉਨ੍ਹਾਂ ਨੇ ਸਾਰੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ), ਬੂਥ ਲੈਵਲ ਅਧਿਕਾਰੀਆਂ (ਬੀਐਲਓ) ਅਤੇ ਸਬੰਧਤ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਕੀ ਰਹਿੰਦੇ ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਪਹਿਲ ਦੇ ਆਧਾਰ 'ਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ 30 ਜੁਲਾਈ ਤੱਕ ਜ਼ਿਲ੍ਹੇ ਵਿੱਚ ਸੌ ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਰਿਕਾਰਡਾਂ ਦਾ ਡਿਜੀਟਾਈਜ਼ੇਸ਼ਨ ਵੋਟਰ ਸੂਚੀ ਨੂੰ ਵਧੇਰੇ ਪਾਰਦਰਸ਼ੀ ਅਤੇ ਸਹੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਜ਼ਿਲ੍ਹਾ ਪ੍ਰਸ਼ਾਸਨ ਇਸ ਕੰਮ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੇ ਸਬੰਧਤ ਅਧਿਕਾਰੀ ਟੀਚਾ ਪ੍ਰਾਪਤੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ।
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਈਐਫ ਡਿਜੀਟਾਈਜ਼ੇਸ਼ਨ ਦਾ ਕੰਮ 9992 ਪ੍ਰਤੀਸ਼ਤ ਪੂਰਾ ਜ਼ਿਲ੍ਹਾ ਚੋਣ ਅਧਿਕਾਰੀ
