ਗੜ੍ਹਸ਼ੰਕਰ- ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਐਸ .ਸੀ ਵਿੰਗ ਦੇ ਜਿਲ੍ਹਾਂ ਪ੍ਰਧਾਨ ਮਨਪ੍ਰੀਤ ਰੌਕੀ (ਮੌਲਾ ) ਅਤੇ ਹਲਕਾ ਪ੍ਰਧਾਨ ਸਤਬੀਰ ਸਿੰਘ ਦੀ ਅਗਵਾਈ ਹੇਠ ਪੁਲੇਠੀ ਮੀਟਿੰਗ ਹੋਈ। ਇਸ ਮੌਕੇ ਐਸ.ਸੀ ਵਿੰਗ ਦੇ ਪ੍ਰਧਾਨ ਨੇ ਗੱਲਬਾਤ ਕਰਦਿਆਂ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਭਰਾਵਾਂ ਹੁੰਗਾਰਾ ਮਿਲ ਰਿਹਾ ਹੈ।
ਅਤੇ ਹਰ ਇਲਾਕੇ ਵਿੱਚ ਹਾਜ਼ਰਾਂ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਛੱਡ ਕੇ ਆਪ ਮੁਹਾਰੇ ਹੋ ਆਪ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਕਿਸੇ ਐਸ.ਸੀ ਭਾਈਚਾਰੇ ਨੂੰ ਕਿਸੇ ਵੀਂ ਪ੍ਰਕਾਰ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਾਡੇ ਨਾਲ ਜਾ ਸਾਡੀ ਟੀਮ ਨਾਲ ਮੁਲਾਕਾਤ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਪਹਿਲੀਆਂ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਝੂਠੇ ਲਾਰੇ ਲਗਾਏ ਜਾ ਰਹੇ ਹਨ। ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਆਪ ਪਾਰਟੀ ਦੀ ਸਰਕਾਰ ਹੀ ਸਮੇਂ ਪੰਜਾਬ ਦਾ ਵਿਕਾਸ ਹੋਇਆ ਹੈ।
ਇਸ ਮੌਕੇ ਪ੍ਰਵੇਸ਼ਪਾਲ ਸਿੰਘ ਮੈਰਾ, ਕੇਬਲ ਕ੍ਰਿਸ਼ਨ, ਡਾ ਰਾਮ ਲਾਲ, ਰਾਮ ਕਿਸ਼ਨ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ ਖਾਸਲਾ, ਭਾਗ ਸਿੰਘ, ਜੋਗਿੰਦਰ ਸਿੰਘ, ਬਲਵੀਰ ਸਿੰਘ, ਸੁਨੀਲ ਕੁਮਾਰ, ਨਰੇਸ਼ ਕੁਮਾਰ ਅਤੇ ਮਨਜੀਤ ਕੌਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ।
