ਹਰੋਲੀ/ਊਨਾ, 22 ਨਵੰਬਰ (ਰਾਜਵੀਰ ਚੋਪੜਾ):- ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਕੇਵਲ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਬਾਣੀ, ਵਿਚਾਰਧਾਰਾ ਅਤੇ ਜੀਵਨ ਨਾਲ ਜੋੜਿਆ ਗਿਆ।
ਬਾਬਾ ਕੇਵਲ ਸਿੰਘ ਜੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ 1469 ਈਸਵੀ ਵਿੱਚ ਰਾਏ ਭੋਏ ਦੀ ਤਲਵੰਡੀ, ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਧਾਰਿਆ ਸੀ। ਉਨ੍ਹਾਂ ਨੇ ਸਮਾਜ ਵਿੱਚ ਊਚ-ਨੀਚ, ਵਹਿਮਾਂ-ਭਰਮਾਂ ਅਤੇ ਜਾਤ-ਪਾਤ ਵਰਗੀਆਂ ਕੁਰੀਤੀਆਂ ਦਾ ਖੰਡਨ ਕਰਦਿਆਂ ਮਨੁੱਖਤਾ ਨੂੰ ਇਕਜੁੱਟ ਰਹਿਣ ਅਤੇ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਸੰਦੇਸ਼ ਦਿੱਤਾ।
ਇਸ ਮੌਕੇ ਬਾਬਾ ਨਰੇਸ਼ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਘਰ ਦੀ ਕਾਰ ਸੇਵਾ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਬਾਬਾ ਸੁਰਜਨ ਸਿੰਘ ਜੀ ਜਥਾ ਖੋਜਕੀਪੁਰ ਵੱਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਗਈ। ਬਾਬਾ ਸੁਖਦੇਵ ਸਿੰਘ ਜੀ ਅਤੇ ਕੈਸ਼ੀਅਰ ਹਰਭਜਨ ਸਿੰਘ ਜੀ ਵੱਲੋਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬ੍ਰਹਮਲੀਨ ਸੰਤ ਬਾਬਾ ਸੁਖਦੇਵ ਸਿੰਘ ਖੋਜਕੀਪੁਰ ਵਾਲਿਆਂ ਦੇ ਪਰਿਵਾਰ ਨੇ ਵੀ ਗੁਰੂ ਘਰ ਪਹੁੰਚ ਕੇ ਹਾਜ਼ਰੀ ਭਰੀ।
ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਨਰੇਸ਼ ਸਿੰਘ, ਕੈਸ਼ੀਅਰ ਹਰਭਜਨ ਸਿੰਘ, ਸਤਪਾਲ ਸਿੰਘ, ਸੇਵਾਦਾਰ ਹਰਮਨ ਸਿੰਘ, ਵਿਸ਼ਾਲ ਸਿੰਘ, ਜਤਨ ਸਿੰਘ, ਗਗਨਦੀਪ ਸਿੰਘ, ਸਾਹਿਲ ਕੁਮਾਰ, ਸਤੀਸ਼ ਸਿੰਘ, ਭਾਈ ਬਲਜਿੰਦਰ ਸਿੰਘ ਭਰੌਲੀ, ਭਾਈ ਦੀਪਕ ਸਿੰਘ, ਕੁਲਵਿੰਦਰ ਸਿੰਘ ਅਤੇ ਡਿੰਪਲ ਸਿੰਘ ਹਾਜ਼ਰ ਸਨ।
