ਨਵਾਂਸ਼ਹਿਰ /ਕਾਠਗੜ੍ਹ 24 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਬਾਗੋਵਾਲ ਦੇ ਗੁਰਦੁਆਰਾ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਬਾਗੋਵਾਲ ਨੇ ਦੱਸਿਆ ਕਿ ਅੱਜ 24 ਨਵੰਬਰ 2026 ਨੂੰ ਸਮਾਗਮ ਦੀ ਸ਼ੁਰੂਆਤ ਸਵੇਰੇ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਬਾਬਾ ਖੁਸ਼ਦੀਪ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਵੀਇੰਦਰ ਸਿੰਘ ਬਾਗੋਵਾਲ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ। ਸਮੂਹ ਨਗਰ ਨਿਵਾਸੀ ਸੰਗਤਾਂ ਨੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਜੀ ਦਾ ਕੀਰਤਨ ਸਰਵਣ ਕੀਤਾ।

ਸਮਾਗਮ ਦੇ ਅੰਤ ਵਿੱਚ ਸਮੂਹ ਸੰਗਤਾਂ ਨੂੰ ਚਾਹ ਅਤੇ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ।

ਇਸ ਮੌਕੇ ਪਵਨ ਕੁਮਾਰ ਕਾਲਾ, ਅਵਤਾਰ ਸਿੰਘ ਟਿੰਕੂ, ਅਜੇ ਕੁਮਾਰ ਜੱਜ, ਬਲਵੀਰ ਕੁਮਾਰ, ਮਲਕੀਤ ਸਿੰਘ, ਨਰੇਸ਼ ਕੁਮਾਰ, ਭੁਪਿੰਦਰ ਕੁਮਾਰ, ਲਖਵੀਰ ਕੁਮਾਰ, ਜਗਨ ਨਾਥ, ਉਂਕਾਰ ਸਿੰਘ, ਅਵਤਾਰ ਸਿੰਘ ਭਾਊ, ਕਾਲੂ ਰਾਮ, ਦੇਸ਼ ਰਾਜ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।