ਗੜ੍ਹਸ਼ੰਕਰ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਤੱਪ ਅਸਥਾਨ ਪਿੰਡ ਖੁਰਾਲੀ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਬਣ ਗਿਆ। ਜਿਸ ਲਈ ਅਜ ਸਰਪੰਚ ਰਣਜੀਤ ਸੂਦ ਦੀ ਅਗਵਾਈ ਚ ਸਮੂਹ ਪੰਚਾਇਤ ਮੈਂਬਰਾਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਬੀਡੀਪੀਓ ਗੜ੍ਹਸ਼ੰਕਰ ਮਨਜਿੰਦਰ ਕੌਰ ਨੂੰ ਵਧਾਈ ਦਿੱਤੀ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਰਣਜੀਤ ਸਿੰਘ ਸੂਦ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 15 ਮਈ ਨੂੰ ਮਤਾ ਪਾਇਆ ਗਿਆ ਸੀ। ਜਿਸ ਵਿੱਚ ਸ਼ਿੰਗਾਰਾ ਸਿੰਘ ਵਲੋਂ ਅਹਿਮ ਭੂਮਿਕਾ ਨਿਭਾਈ ਗਈ। ਉਹਨਾਂ ਨੇ ਦੱਸਿਆ ਕਿ ਥੋੜੇ ਸਮੇਂ ਵਿੱਚ ਹੀ ਖੁਰਾਲੀ ਦਾ ਨਾਮ ਬਦਲ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਬਣਾਇਆ ਗਿਆ। ਜਿਸ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਅਹਿਮ ਰੋਲ ਅਦਾ ਕੀਤਾ ਗਿਆ।
ਉਹਨਾਂ ਨੇ ਉਚ ਅਧਿਕਾਰੀਆਂ ਨੂੰ ਜਲਦੀ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਨ ਦੇ ਹੁਕਮ ਜਾਰੀ ਕੀਤੇ। ਜਿਸ ਤੋਂ ਬਾਅਦ 2 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਸਰਪੰਚ ਰਣਜੀਤ ਸੂਦ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਦੋ ਮਹੀਨੇ ਦੇ ਸਮੇਂ ਚ ਹੀ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਬੀਡੀਪੀਓ ਮਨਜਿੰਦਰ ਕੌਰ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਰਣਜੀਤ ਸੂਦ ਨਾਲ ਸੁਪਰਡੈਂਟ ਜੀਵਨ ਲਾਲ, ਸੈਕਟਰੀ ਸੁਖਦੇਵ ਸਿੰਘ, ਸੈਕਟਰੀ ਸੁਖਵਿੰਦਰ ਸਿੰਘ ਸੋਢੀ, ਬਲਵਿੰਦਰ ਸਿੰਘ ਰਮਨ ਏਪੀਓ, ਸਰਪੰਚ ਵਿਨੋਦ ਕੁਮਾਰ ਬੱਸੀ, ਸਤਨਾਮ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ ਪੰਚ, ਪਰਮਜੀਤ ਕੌਰ ਪੰਚ, ਰਾਜੇਸ਼ ਕੁਮਾਰ, ਵਿਪਨ ਕੁਮਾਰ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਤੱਪ ਅਸਥਾਨ ਪਿੰਡ ਖੁਰਾਲੀ ਤੋਂ ਬਣਿਆ ਸ੍ਰੀ ਖੁਰਾਲਗੜ੍ਹ ਸਾਹਿਬ।
