ਹਰੋਲੀ/ਊਨਾ, 12 ਅਕਤੂਬਰ (ਰਾਜਵੀਰ ਚੋਪੜਾ):- ਸ੍ਰੀ ਗਿਆਨ ਚੰਦ ਦਿਵਾਲੀ ਜੀ ਯੂ.ਕੇ. ਤੋਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੀਆਂ ਕਾਰ ਸੇਵਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਾਬਾ ਕੇਵਲ ਸਿੰਘ ਜੀ ਨੇ ਗਿਆਨ ਚੰਦ ਦਿਵਾਲੀ ਜੀ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵੀ ਵਿਚਾਰਾਂ ਹੋਈਆਂ।
ਗਿਆਨ ਚੰਦ ਦਿਵਾਲੀ ਜੀ ਨੇ ਕਿਹਾ ਕਿ ਤਪ ਅਸਥਾਨ ਵਿਖੇ ਚੱਲ ਰਹੀ ਕਾਰ ਸੇਵਾ ਲਈ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨਾਲ ਮਿਲ ਕੇ ਸਹਿਯੋਗ ਦੀਆਂ ਬੇਨਤੀਆਂ ਕੀਤੀਆਂ ਜਾਣਗੀਆਂ, ਤਾਂ ਜੋ ਗੁਰੂ ਘਰ ਦੀ ਕਾਰ ਸੇਵਾ ਹੋਰ ਤੇਜ਼ੀ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਕਾਰ ਸੇਵਾਵਾਂ ਲਈ ਵਿਦੇਸ਼ਾਂ ਦੀ ਧਰਤੀ ਉੱਤੇ ਸੰਗਤਾਂ ਤੱਕ ਸੁਨੇਹੇ ਪਹੁੰਚਾਉਣ ਲਈ ਉਹ ਹਰ ਸਮੇਂ ਤਿਆਰ ਹਨ ਅਤੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਸੋਸ਼ਲ ਮੀਡੀਆ ਰਾਹੀਂ ਵੀਡੀਓ ਪਾ ਕੇ ਵੀ ਸੰਗਤਾਂ ਤੱਕ ਸੁਨੇਹੇ ਪਹੁੰਚਾਏ ਗਏ। ਬਾਬਾ ਕੇਵਲ ਸਿੰਘ ਜੀ ਵੱਲੋਂ ਗਿਆਨ ਚੰਦ ਦਿਵਾਲੀ ਜੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਹਾਜ਼ਰ ਸਨ।
