ਨਵਾਂਸ਼ਹਿਰ, 03 ਅਕਤੂਬਰ (ਗੁਰਬਖਸ਼ ਸਿੰਘ ਮਹੇ):- ਸਟੇਟ ਵੱਲੋਂ ਆਈ ਟੀਮ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਸਟੇਟ ਸਕੱਤਰੇਤ ਤੋਂ ਆਏ ਅਧਿਕਾਰੀ ਸ਼ਾਕੇਤ ਸ਼ੁਭ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਪ੍ਰਾਇਮਰੀ ਸਕੂਲ ਲੰਗੜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ, ਸਰਕਾਰੀ ਹਾਈ ਸਕੂਲ ਨਵਾਂ ਪਿੰਡ ਟੱਪਰੀਆਂ ਅਤੇ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਦੀ ਵਿਸ਼ੇਸ਼ ਚੈਕਿੰਗ ਕੀਤੀ।
ਇਸ ਚੈਕਿੰਗ ਦੌਰਾਨ ਟੀਮ ਵੱਲੋਂ ਸਕੂਲਾਂ ਦੀ ਸਫਾਈ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਇਸ ਤੋਂ ਇਲਾਵਾ ਸਕੂਲਾਂ ਦੇ ਹੋਰ ਵੀ ਵੱਖ-ਵੱਖ ਪਹਿਲੂਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਐਮ-ਸਟਾਰ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਗੱਲਬਾਤ ਦੌਰਾਨ ਸ਼ਾਕੇਤ ਸ਼ੁਭ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਿੰਨੇ ਵੀ ਸਕੂਲ ਦੇਖੇ ਗਏ ਹਨ, ਉਹ ਬਹੁਤ ਹੀ ਵਧੀਆ ਸਕੂਲ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਦੀ ਪੂਰੀ ਝਲਕ ਦੇਖਣ ਨੂੰ ਮਿਲੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਨੇ ਦੱਸਿਆ ਕਿ ਸਕੂਲਾਂ ਵਿੱਚ ਸਫਾਈ ਸਬੰਧੀ ਵਿਸ਼ੇਸ਼ ਡਰਾਈਵ ਚਲਾਈ ਜਾ ਰਹੀ ਹੈ, ਜਿਸ ਤਹਿਤ ਸਕੂਲਾਂ ਨੂੰ ਸਾਫ਼-ਸੁਥਰੇ ਰੱਖਣ ਲਈ ਵਿਸ਼ੇਸ਼ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਡਾਇਟ ਪ੍ਰਿੰਸੀਪਲ ਦੀ ਅਗਵਾਈ ਵਿੱਚ ਚੈਕਿੰਗ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਲਗਾਤਾਰ ਸਕੂਲਾਂ ਦੀ ਸਫਾਈ ਮੁਹਿੰਮ ਦੀ ਚੈਕਿੰਗ ਕਰਨਗੀਆਂ। ਇਸ ਮੌਕੇ ਉਨ੍ਹਾਂ ਨੇ ਸਕੂਲ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ।
ਇਸ ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਸ.ਸ.ਸ.ਸ. ਮਾਲੇਵਾਲ ਵਿਖੇ ਇੱਕ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਅਨੀਤਾ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ; ਲਖਵੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ; ਪ੍ਰਿੰਸੀਪਲ ਰਜਨੀਸ਼ ਕੁਮਾਰ; ਏ.ਸੀ. ਬਲਜਿੰਦਰ ਸਿੰਘ ਵਿਰਕ; ਲੈਕ. ਅਸ਼ੋਕ ਕੁਮਾਰ ਮਹਿਤਾ; ਲੈਕ. ਹਰਜਿੰਦਰ ਸਿੰਘ ਗਿੱਲ; ਪ੍ਰਮੋਦ ਕੁਮਾਰ; ਸੁਖਵਿੰਦਰ ਸਿੰਘ ਅਤੇ ਓਂਕਾਰ ਸਿੰਘ ਵੀ ਹਾਜ਼ਰ ਸਨ।
